ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਕਾਂਡ : ਦੋਸ਼ੀਆਂ ਨੂੰ ਛੇਤੀ ਫਾਂਸੀ ਦੇਣ ਦੇ ਮਾਮਲੇ 'ਚ ਹਾਈ ਕੋਰਟ ਅੱਜ ਸੁਣਾਏਗਾ ਫੈਸਲਾ

ਅੱਜ ਦਿੱਲੀ ਹਾਈ ਕੋਰਟ ਨਿਰਭਯਾ ਸਮੂਹਿਕ ਬਲਾਤਕਾਰ ਅਤੇ ਕਤਲ ਮਾਮਲੇ ਦੇ ਚਾਰਾਂ ਦੋਸ਼ੀਆਂ ਦੀ ਫਾਂਸੀ 'ਤੇ ਰੋਕ ਨੂੰ ਚੁਣੌਤੀ ਦੇਣ ਵਾਲੀ ਕੇਂਦਰ ਸਰਕਾਰ ਦੀ ਪਟੀਸ਼ਨ 'ਤੇ ਫੈਸਲਾ ਸੁਣਾਏਗਾ। ਇਸ ਸਬੰਧ 'ਚ ਕੇਂਦਰ ਸਰਕਾਰ ਅਤੇ ਤਿਹਾੜ ਜੇਲ ਪ੍ਰਸ਼ਾਸਨ ਨੇ ਹਾਈ ਕੋਰਟ 'ਚ ਇੱਕ ਪਟੀਸ਼ਨ ਦਾਇਰ ਕਰਕੇ ਪਟਿਆਲਾ ਹਾਊਸ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਨਿਰਭਯਾ ਦੇ ਚਾਰੇ ਦੋਸ਼ੀਆਂ ਦੀ ਫਾਂਸੀ 'ਤੇ ਰੋਕ ਲਗਾਈ ਗਈ ਸੀ।

ਇਸ ਪਟੀਸ਼ਨ 'ਤੇ ਸਨਿੱਚਰਵਾਰ ਅਤੇ ਐਤਵਾਰ ਨੂੰ ਵਿਸ਼ੇਸ਼ ਸੁਣਵਾਈ ਕੀਤੀ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੌਰਾਨ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਮੁਲਤਵੀ ਕਰਨ ਦਾ ਮਾਮਲਾ ਮੰਗਲਵਾਰ ਨੂੰ ਰਾਜ ਸਭਾ 'ਚ ਵੀ ਗੂੰਜਿਆ ਸੀ। ਆਮ ਆਦਮੀ ਪਾਰਟੀ ਨੇ ਇਸ ਮਾਮਲੇ 'ਚ ਰਾਸ਼ਟਰਪਤੀ ਅਤੇ ਚੀਫ਼ ਜਸਟਿਸ ਨੂੰ ਦਖਲ ਦੇਣ ਦੀ ਮੰਗ ਕੀਤੀ।

 

ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸਾਰੇ ਦੋਸ਼ੀਆਂ ਨੂੰ ਵੱਖਰੇ ਤੌਰ 'ਤੇ ਲਟਕਾਉਣ ਦੀ ਅਪੀਲ ਕਰਦਿਆਂ ਹਾਈ ਕੋਰਟ 'ਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਕੇਂਦਰ ਨੇ ਕਿਹਾ ਕਿ ਜਿਨ੍ਹਾਂ ਦੋਸ਼ੀਆਂ ਦੀ ਰਹਿਮ ਅਪੀਲ ਰਾਸ਼ਟਰਪਤੀ ਨੇ ਖਾਰਜ ਕਰ ਦਿੱਤੀ ਹੈ, ਉਨ੍ਹਾਂ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਦੋਸ਼ੀ ਖੁਦ ਨੂੰ ਬਚਾਉਣ ਲਈ ਰਾਸ਼ਟਰਪਤੀ ਕੋਲ ਵੱਖ-ਵੱਖ ਰਹਿਮ ਪਟੀਸ਼ਨਾਂ ਦਾਇਰ ਕਰ ਰਹੇ ਹਨ। ਦੋਸ਼ੀ ਕਾਨੂੰਨੀ ਦਾਅਪੇਚ ਰਾਹੀਂ ਫਾਂਸੀ ਨੂੰ ਟਾਲਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਸ ਨਾਲ ਪੀੜਤ ਪਰਿਵਾਰ ਨੂੰ ਇਨਸਾਫ ਮਿਲਣ 'ਚ ਦੇਰੀ ਹੋ ਰਹੀ ਹੈ। ਇਹ ਦੋਸ਼ੀਆਂ ਦੀਆਂ ਚਾਲਾਂ ਹਨ।
 

ਜ਼ਿਕਰਯੋਗ ਹੈ ਕਿ ਬੀਤੀ 17 ਜਨਵਰੀ ਨੂੰ ਹੇਠਲੀ ਅਦਾਲਤ ਨੇ ਦੋਸ਼ੀ ਮੁਕੇਸ਼ ਕੁਮਾਰ ਸਿੰਘ, ਪਵਨ ਗੁਪਤਾ, ਵਿਨੈ ਸ਼ਰਮਾ ਅਤੇ ਅਕਸ਼ੇ ਕੁਮਾਰ ਵਿਰੁੱਧ 1 ਫਰਵਰੀ ਲਈ ਦੂਜੀ ਵਾਰ ਡੈਥ ਵਾਰੰਟ ਜਾਰੀ ਕੀਤਾ ਸੀ। ਡੈਥ ਵਾਰੰਟ 'ਤੇ ਰੋਕ ਲਗਾਉਣ ਦੇ ਫੈਸਲੇ ਨੂੰ ਗ੍ਰਹਿ ਮੰਤਰਾਲੇ ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ 2 ਫਰਵਰੀ ਨੂੰ ਗ੍ਰਹਿ ਮੰਤਰਾਲੇ ਦੀ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਟੀਸ਼ਨ ਦੀ ਸੁਣਵਾਈ ਦੌਰਾਨ ਕੇਂਦਰ ਵੱਲੋਂ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਦੋਸ਼ੀ ਕਾਨੂੰਨ ਦੀ ਦੁਰਵਰਤੋਂ ਕਰ ਰਹੇ ਹਨ। ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ ਦੇਣ 'ਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ।
 

ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।

 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi High court verdict on hanging of four convicts of Nirbhaya case:today