ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CBI ਕੋਰਟ ਦਾ ਫੈਸਲਾ, ਚਿਦੰਬਰਮ ਨੂੰ 26 ਅਗਸਤ ਤੱਕ ਰਿਮਾਂਡ ‘ਤੇ ਭੇਜਿਆ


ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੂੰ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। CBI ਅਦਾਲਤ ਨੇ ਫੈਸਲਾ ਸੁਣਾਉਂਦਿਆਂ ਚਿਦੰਬਰਮ ਨੂੰ 26 ਅਗਸਤ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੀ ਚਿਦੰਬਰਮ ਦੀ ਅਗਵਾਈ ਕਰ ਰਹੇ ਸੀਨੀਅਰ ਵਕੀਲਾਂ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਦੀ ਪਤਨੀ ਨੀਲਨੀ ਅਤੇ ਪੁੱਤਰ ਕਾਰਤੀ ਰਾਓਜ ਅਦਾਲਤ ਕੰਪਲੈਕਸ ਵਿੱਚ ਪੁੱਜੇ ਸਨ। 

 

 

 

ਇਸ ਤੋਂ ਪਹਿਲਾਂ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੀਬੀਆਈ ਦੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਬੁੱਧਵਾਰ ਦੇਰ ਰਾਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਆਈ ਐਨ ਐਕਸ ਮੀਡੀਆ ਮਾਮਲੇ ਵਿੱਚ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ 27 ਘੰਟੇ ਉਸ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਸਾਰਿਆਂ ਨੂੰ ਹੈਰਾਨ ਕਰਦਿਆਂ ਚਿਦੰਬਰਮ ਦੇਰ ਸ਼ਾਮ ਕਾਂਗਰਸ ਦੇ ਮੁੱਖ ਦਫ਼ਤਰ ਪਹੁੰਚੇ। ਉਥੇ ਉਸ ਨੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ।

 

ਚਿਦੰਬਰਮ ਨੇ ਕਿਹਾ ਕਿ ਆਈਐਨਐਕਸ ਮੀਡੀਆ ਮਾਮਲੇ ਵਿੱਚ ਮੇਰੇ ਖ਼ਿਲਾਫ਼ ਕੋਈ ਦੋਸ਼ ਨਹੀਂ ਹੈ। ਮੇਰੇ ਪਰਿਵਾਰ ਦੇ ਵਿਰੁੱਧ ਵੀ ਕੋਈ ਦੋਸ਼ ਪੱਤਰ ਨਹੀਂ ਹੈ। ਪਿਛਲੇ 24 ਘੰਟਿਆਂ ਵਿੱਚ ਮੇਰੇ ਅਤੇ ਮੇਰੇ ਪਰਿਵਾਰ ਬਾਰੇ ਬਹੁਤ ਸਾਰੇ ਭੰਬਲਭੂਸੇ ਫੈਲ ਗਏ ਹਨ। ਮੈਨੂੰ ਝੂਠੇ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਬੁਨਿਆਦ ਆਜ਼ਾਦੀ ਹੈ। ਜੇ ਉਨ੍ਹਾਂ ਨੂੰ ਜ਼ਿੰਦਗੀ ਅਤੇ ਆਜ਼ਾਦੀ ਵਿਚਕਾਰ ਚੋਣ ਕਰਨ ਲਈ ਕਿਹਾ ਜਾਵੇ, ਤਾਂ ਉਹ ਆਜ਼ਾਦੀ ਦੀ ਚੋਣ ਕਰਨ ਨੂੰ ਤਰਜੀਹ ਦੇਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi P Chidambaram being taken from CBI Office to court for hearing in INX Media Case