ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

TikTok ਸੈਲਿਬ੍ਰਿਟੀ ਮੋਹਿਤ ਮੋਰ ਦਾ ਨਾਬਾਲਗ਼ ਨੇ ਕੀਤਾ ਸੀ ਕਤਲ

 

ਦਿੱਲੀ ਦੇ ਨਜਫਗੜ੍ਹ ਵਿੱਚ ਮੰਗਲਵਾਰ ਨੂੰ  27 ਸਾਲਾ ਜਿਮ ਟ੍ਰੇਨਰ ਦੇ ਕਤਲ ਦੇ ਮਾਮਲੇ ਵਿੱਚ ਇੱਕ ਨਾਬਾਲਗ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। 

 

ਉਨ੍ਹਾਂ ਨੇ ਦੱਸਿਆ ਕਿ ਦੁਵਾਰਕਾ ਦੇ ਗ੍ਰਾਮ ਧੁਲਸੀਰਾਸ ਕੋਲ ਧੁਲਸੀਰਾਸ ਮੋੜ ਤੋਂ ਵੀਰਵਾਰ ਦੀ ਸ਼ਾਮ ਕਰੀਬ 4.10 ਵਜੇ ਨਜਫਗੜ੍ਹ ਦੇ ਰਹਿਣ ਵਾਲੇ 17 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

 

ਬਹਾਦੁਰਗੜ੍ਹ ਵਾਸੀ TikTok ਸੈੌਲਿਬ੍ਰਿਟੀ ਮੋਹਿਤ ਮੋਰੇ ਦਾ ਮੰਗਲਵਾਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਇੱਕ ਸੋਸ਼ਲ ਨੈੱਟਵਰਕਿੰਗ ਐਪ ਉੱਤੇ ਕਾਫੀ ਸਰਗਰਮ ਸੀ ਅਤੇ ਉਸ ਦੇ ਲੱਖਾਂ ਫਾਲੋਅਰ ਸਨ। ਪੁਲਿਸ ਨੂੰ ਸ਼ੱਕ ਹੈ ਕਿ ਕਤਲ ਦਾ ਕਾਰਨ ਨਿਜੀ ਦੁਸ਼ਮਣੀ ਹੋ ਸਕਦੀ ਹੈ। 

 

ਪੁਲਿਸ ਕਮਿਸ਼ਨਰ ਸੰਜੀਵ ਕੁਮਾਰ ਯਾਦਵ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਨਾਬਾਲਗ਼ ਨੇ ਪ੍ਰਗਟਾਵਾ ਕੀਤਾ ਕਿ ਉਹ ਜਿੰਮ ਟ੍ਰੇਨਰ ਦਾ ਕਤਲ ਕਰਨ ਵਾਲੇ ਤਿੰਨ ਹਮਲਵਰਾਂ ਵਿੱਚੋਂ ਇੱਕ ਸੀ। ਡੀਸੀਪੀ ਨੇ ਕਿਹਾ ਕਿ ਉਸ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਦੋ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। 
 

ਘਟਨਾ ਤੋਂ ਬਾਅਦ ਮੌਕੇ ਉੱਤੇ ਪਹੁੰਚੀ ਪੁਲਿਸ ਟੀਮ ਨੇ ਦੁਕਾਨ ਕੋਲ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਜ਼ਬਤ ਕਰਕੇ ਜਾਂਚ ਸ਼ੁਰੂ ਕੀਤੀ ਸੀ। 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Police arrested Juvenile for killing TikTok celebrity Mohit Mor