ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ 5 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਵੱਡਾ ਖੁਲਾਸਾ ਕੀਤਾ। ਦਿੱਲੀ ਪੁਲਿਸ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਹੈ ਕਿ ਜੇਐਨਯੂ ਮਾਮਲੇ ਵਿੱਚ ਕੁਝ ਗ਼ਲਤ ਜਾਣਕਾਰੀ ਫੈਲਾਈਆਂ ਜਾ ਰਹੀਆਂ ਹਨ। ਇਸ ਲਈ, ਅਸੀਂ ਇਸ ਮਾਮਲੇ ਬਾਰੇ ਕੁਝ ਜਾਣਕਾਰੀਆਂ ਸਾਂਝੀਆਂ ਕਰ ਰਹੇ ਹਾਂ।
ਕ੍ਰਾਈਮ ਬ੍ਰਾਂਚ ਦੇ ਡੀਸੀਪੀ ਜੋਏ ਟਿਰਕੀ ਨੇ ਦੱਸਿਆ ਕਿ ਕੇਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਅਸੀਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹਾਂ ਪਰ ਇਹ ਮਾਮਲਾ ਗੰਭੀਰ ਹੈ, ਇਸ ਲਈ ਅਸੀਂ ਤੁਹਾਨੂੰ ਮਾਮਲੇ ਬਾਰੇ ਜਾਣਕਾਰੀ ਦੇ ਰਹੇ ਹਾਂ।
Delhi Police PRO, MS Randhawa: The investigation regarding the criminal cases filed in connection with #JNUViolence incident is being done by Crime Branch. But it has been observed that a lot of misinformation related to these cases is being circulated. pic.twitter.com/aR6PrcjUXM
— ANI (@ANI) January 10, 2020
ਡੀਸੀਪੀ ਨੇ ਕਿਹਾ ਕਿ ਜੇਐਨਯੂ ਪ੍ਰਸ਼ਾਸਨ ਨੇ 1 ਤੋਂ 5 ਜਨਵਰੀ ਤੱਕ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਸੀ ਪਰ ਚਾਰ ਵਿਦਿਆਰਥੀ ਸੰਗਠਨ ਇਸ ਦੇ ਵਿਰੁੱਧ ਸਨ। ਉਨ੍ਹਾਂ ਦੱਸਿਆ ਕਿ ਬਹੁਤੇ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਰਜਿਸਟਰੇਸ਼ਨ ਕਰਵਾਉਣ ਤੋਂ ਰੋਕਿਆ ਗਿਆ ਅਤੇ ਧਮਕੀਆਂ ਦਿੱਤੀਆਂ ਗਈਆਂ। 3 ਜਨਵਰੀ ਨੂੰ ਚਾਰ ਵਿਦਿਆਰਥੀ ਸੰਗਠਨਾਂ ਨੇ ਸਰਵਰ ਨਾਲ ਛੇੜਛਾੜ ਕੀਤੀ ਅਤੇ ਸਟਾਫ 'ਤੇ ਹਮਲਾ ਵੀ ਕੀਤਾ। ਇਸ ਮਾਮਲੇ ਵਿੱਚ ਤਿੰਨ ਐਫ਼ਆਈਆਰ ਵੀ ਦਰਜ ਕੀਤੀਆਂ ਗਈਆਂ ਸਨ।