ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ 5 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਿੰਸਾ ਵਿੱਚ ਸ਼ਾਮਲ 9 ਵਿਦਿਆਰਥੀਆਂ ਦੀ ਪਛਾਣ ਕੀਤੀ ਗਈ ਹੈ। ਇਸ ਵਿੱਚ ਜੇਐੱਨਯੂ ਸਟੂਡੈਂਟਸ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਤੋਂ ਇਲਾਵਾ ਡੋਲਨ, ਸੁਚੇਤਾ ਤਾਲੁਕਦਾਰ, ਯੋਗੇਂਦਰ ਭਾਰਦਵਾਜ, ਵਿਕਾਸ ਪਟੇਲ, ਚੁਨਚੁਨ ਕੁਮਾਰ, ਪੰਕਜ ਮਿਸ਼ਰਾ, ਭਾਸਕਰ, ਸੁਸ਼ੀਲ ਕੁਮਾਰ ਅਤੇ ਪ੍ਰਿਯ ਰੰਜਨ ਦੇ ਨਾਮ ਵੀ ਸ਼ਾਮਲ ਹਨ।
ਉਨ੍ਹਾਂ ਕਿਹਾ ਹੈ ਕਿ ਇਸ ਕੇਸ ਵਿੱਚ ਕੁੱਲ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪਹਿਲਾ ਕੇਸ ਸਰਵਰ ਕਮਰੇ ਨੂੰ ਨੁਕਸਾਨ ਪਹੁੰਚਾਉਣ ਦਾ ਹੈ, ਦੂਜਾ ਕੇਸ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਦਿਆਰਥੀਆਂ ਨਾਲ ਕੁੱਟਮਾਰ ਕਰਨ ਦਾ ਅਤੇ ਤੀਜਾ ਕੇਸ ਹੋਸਟਲ ਵਿੱਚ ਦਾਖ਼ਲ ਹੋ ਕੇ ਹਮਲਾ ਕਰਨ ਦਾ ਹੈ। ਉਨ੍ਹਾਂ ਵਿਦਿਆਰਥੀਆਂ 'ਤੇ ਹਮਲਾ ਕਰਨ ਦਾ ਹੈ ਜਿਨ੍ਹਾਂ ਨੇ ਕੇਸ ਦਰਜ ਕੀਤਾ ਹੈ ਅਤੇ ਤੀਜਾ ਹੋਸਟਲ 'ਤੇ ਹਮਲਾ ਕਰਨ ਦਾ ਹੈ।
Dr. Joy Tirkey, DCP/Crime, Delhi Police on #JNUViolence: No suspect has been detained till now, but we will begin to interrogate the suspects soon. pic.twitter.com/WtpqVvx1nb
— ANI (@ANI) January 10, 2020
ਦਿੱਲੀ ਪੁਲਿਸ ਨੇ ਬੁਲਾਰੇ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਹੈ ਕਿ ਜੇਐਨਯੂ ਮਾਮਲੇ ਵਿੱਚ ਕੁਝ ਗ਼ਲਤ ਜਾਣਕਾਰੀ ਫੈਲਾਈਆਂ ਜਾ ਰਹੀਆਂ ਹਨ। ਇਸ ਲਈ, ਅਸੀਂ ਇਸ ਮਾਮਲੇ ਬਾਰੇ ਕੁਝ ਜਾਣਕਾਰੀਆਂ ਸਾਂਝੀਆਂ ਕਰ ਰਹੇ ਹਾਂ।
ਕ੍ਰਾਈਮ ਬ੍ਰਾਂਚ ਦੇ ਡੀਸੀਪੀ ਜੋਏ ਟਿਰਕੀ ਨੇ ਦੱਸਿਆ ਕਿ ਕੇਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਅਸੀਂ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹਾਂ ਪਰ ਇਹ ਮਾਮਲਾ ਗੰਭੀਰ ਹੈ, ਇਸ ਲਈ ਅਸੀਂ ਤੁਹਾਨੂੰ ਮਾਮਲੇ ਬਾਰੇ ਜਾਣਕਾਰੀ ਦੇ ਰਹੇ ਹਾਂ।
ਡੀਸੀਪੀ ਨੇ ਕਿਹਾ ਕਿ ਮੁਲਜ਼ਮ ਦੀ ਪਛਾਣ ਵਾਇਰਲ ਵੀਡੀਓ ਅਤੇ ਜਾਂਚ ਦੌਰਾਨ ਵਿਦਿਆਰਥੀਆਂ ਤੋਂ ਮਿਲੇ ਵੀਡੀਓ ਤੋਂ ਕੀਤੀ ਗਈ।