ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਾਜ਼ਾ ਰੋਸ ਮੁਜ਼ਾਹਰਿਆਂ ਦੇ ਦਬਾਅ ਹੇਠ ਦਿੱਲੀ ਪੁਲਿਸ ਵੱਲੋਂ ਸਾਰੇ ਵਿਦਿਆਰਥੀ ਰਿਹਾਅ

ਤਾਜ਼ਾ ਰੋਸ ਮੁਜ਼ਾਹਰਿਆਂ ਦੇ ਦਬਾਅ ਹੇਠ ਦਿੱਲੀ ਪੁਲਿਸ ਵੱਲੋਂ ਸਾਰੇ ਵਿਦਿਆਰਥੀ ਰਿਹਾਅ

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਰੋਸ ਮੁਜ਼ਾਹਰਿਆਂ ਦੌਰਾਨ ਜਾਮੀਆ ਮਿਲੀਆ ਇਸਲਾਮੀਆ ਦੇ ਜਿਹੜੇ ਵਿਦਿਆਰਥੀਆਂ ਨੂੰ ਕੱਲ੍ਹ ਐਤਵਾਰ ਨੂੰ ਪੁਲਿਸ ਨਾਲ ਤਿੱਖੀਆਂ ਝੜਪਾਂ ਤੋਂ ਬਾਅਦ ਹਿਰਾਸਤ ’ਚ ਲੈ ਲਿਆ ਗਿਆ ਸੀ, ਉਨ੍ਹਾਂ ਨੂੰ 6 ਘੰਟੇ ਹਿਰਾਸਤ ’ਚ ਰੱਖਣ ਤੋਂ ਬਾਅਦ ਦਿੱਲੀ ਪੁਲਿਸ ਨੇ ਸੋਮਵਾਰ ਤੜਕੇ ਰਿਹਾਅ ਕਰ ਦਿੱਤਾ।

 

 

ਨਵੇਂ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਮੁਜ਼ਾਹਰਾਕਾਰੀਆਂ ਦੀ ਜਾਮੀਆ ਮਿਲੀਆ ਇਸਲਾਮੀਆ ਨੇੜੇ ਨਿਊ ਫ਼ਰੈਂਡਜ਼ ਕਾਲੋਨੀ ’ਚ ਪੁਲਿਸ ਨਾਲ ਝੜਪ ਹੋ ਗਈ ਸੀ; ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਡੀਟੀਸੀ ਦੀਆਂ ਚਾਰ ਬੱਸਾਂ ਤੇ ਪੁਲਿਸ ਦੀਆਂ ਦੋ ਗੱਡੀਆਂ ਨੂੰ ਅੱਗ ਲਾ ਦਿੱਤੀ ਸੀ। ਇਸ ਝੜਪ ’ਚ ਵਿਦਿਆਰਥੀਆਂ, ਪੁਲਿਸ ਅਧਿਕਾਰੀਆਂ ਤੇ ਫ਼ਾਇਰ ਬ੍ਰਿਗੇਡ ਦੇ ਕਰਮਚਾਰੀਆਂ ਸਣੇ 60 ਵਿਅਕਤੀ ਜ਼ਖ਼ਮੀ ਹੋ ਗਏ ਸਨ।

 

 

ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਇਹ ਹੰਗਾਮਾ ਹੋਇਆ। ਦਰਅਸਲ, ਪੁਲਿਸ ਕੱਲ੍ਹ ਯੂਨੀਵਰਸਿਟੀ ’ਚ ਦਾਖ਼ਲ ਹੋਈ ਤੇ ਉਸ ਤੋਂ ਬਾਅਦ ਕਥਿਤ ਤੌਰ ਉੱਤੇ ਹਿੰਸਾ ’ਚ ਸ਼ਾਮਲ ਕਈ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ।

 

 

ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨਾਲ ਝੜਪਾਂ ਤੋਂ ਬਾਅਦ ਪੁਲਿਸ ਨੇ ਯੂਨੀਵਰਸਿਟੀ ਕੈਂਪਸ ਅੰਦਰ ਦਾਖ਼ਲ ਹੋ ਕੇ ਕਈ ਵਿਦਿਆਰਥੀਆਂ ਨੂੰ ਹਿਰਾਸਤ ’ਚ ਲਿਆ।

 

 

ਦੱਖਣ–ਪੂਰਬੀ ਦਿੱਲੀ ਦੇ ਡਿਪਟੀ ਪੁਲਿਸ ਕਮਿਸ਼ਨਰ ਚਿਨਮਯ ਬਿਸਵਾਲ ਨੇ ਦੱਸਿਆ ਕਿ ਹਿਰਾਸਤ ’ਚ ਲਏ ਗਏ 35 ਵਿਦਿਆਰਥੀਆਂ ਨੂੰ ਕਾਲਕਾਜੀ ਪੁਲਿਸ ਥਾਣੇ ’ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇੰਝ ਹੀ ਫ਼ਰੈਂਡਜ਼ ਕਾਲੋਨੀ ਥਾਣੇ ’ਚੋਂ ਵੀ 16 ਵਿਦਿਆਰਥੀ ਰਿਹਾਅ ਕੀਤੇ ਗਏ ਹਨ।

 

 

ਥਾਣੇ ’ਚ ਮੌਜੂਦ ਜਾਮੀਆ ਦੇ ਵਿਦਿਆਰਥੀ ਰਿਸ਼ਭ ਜੈਨ ਨੇ ਵੀ ਦੱਸਿਆ ਕਿ ਹਿਰਾਸਤ ’ਚ ਲਏ ਵਿਦਿਆਰਥੀਆਂ ਨੂੰ ਛੱਡ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਅਪੋਲੋ ਹਸਪਤਾਲ ਤੇ ਏਮਸ ਟ੍ਰੌਮਾ ਸੈਂਟਰ ’ਚ ਮੈਡੀਕਲ ਰਿਪੋਰਟ ਲਈ ਲਿਜਾਂਦਾ ਗਿਆ ਹੈ।

 

 

ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ’ਚ ਦੱਖਣੀ ਦਿੱਲੀ ਵਿਖੇ ਹੋਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਜਾਮੀਆ ਦੇ ਵਿਦਿਆਰਥੀਆਂ ’ਤੇ ਹੋਈ ਪੁਲਿਸ ਦੀ ਕਾਰਵਾਈ ਦੇ ਵਿਰੋਧ ’ਚ ਸੈਂਕੜੇ ਵਿਦਿਆਰਥੀ ਦਿੱਲੀ ਪੁਲਿਸ ਹੈੱਡਕੁਆਰਟਰਜ਼ ਦੇ ਸਾਹਮਣੇ ਪ੍ਰਦਰਸ਼ਨ ਲਈ ਇਕੱਠੇ ਹੋ ਗਏ ਸਨ। ਵਿਦਿਆਰਥੀਆਂ ਨੂੰ ਹਿਰਾਸਤ ’ਚ ਲਏ ਜਾਣ ਦੇ ਵਿਰੋਧ ’ਚ ਜਾਮੀਆ ਦੇ ਵਿਦਿਆਰਥੀਆਂ ਨੇ ਪੁਲਿਸ ਹੈੱਡਕੁਆਰਟਰਜ਼ ਦੇ ਸਾਹਮਣੇ ਦੇਰ ਰਾਤ ਤੱਕ ਪ੍ਰਦਰਸ਼ਨ ਕੀਤਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Police released All Students after pressure of fresh protests