ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

JNU ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ 9 ਵਿਦਿਆਰਥੀਆਂ ਨੂੰ ਭੇਜਿਆ ਨੋਟਿਸ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਹਿੰਸਾ 'ਚ ਜਾਂਚ ਦੀ ਪ੍ਰਕਿਰਿਆ ਲਗਾਤਾਰ ਅੱਗੇ ਵੱਧ ਰਹੀ ਹੈ। ਦਿੱਲੀ ਪੁਲਿਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ 9 ਵਿਦਿਆਰਥੀਆਂ ਨੂੰ ਨੋਟਿਸ ਭੇਜੇ ਹਨ, ਜਿਨ੍ਹਾਂ ਦੀ ਪਛਾਣ ਵਾਇਰਲ ਵੀਡੀਓ ਅਤੇ ਤਸਵੀਰਾਂ ਦੇ ਅਧਾਰ 'ਤੇ ਕੀਤੀ ਗਈ ਸੀ। ਨਾਲ ਹੀ 7 ਹੋਰ ਵਿਦਿਆਰਥੀਆਂ ਦੀ ਪਛਾਣ ਕੀਤੀ ਗਈ ਹੈ।
 

ਦਿੱਲੀ ਪੁਲਿਸ ਨੇ ਸਾਰੇ 9 ਵਿਦਿਆਰਥੀਆਂ ਨੂੰ ਭਲਕੇ ਮਤਲਬ ਸੋਮਵਾਰ ਤੋਂ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ ਹੈ। ਇਸ ਤੋਂ ਬਾਅਦ ਉਨ੍ਹਾਂ 37 ਵਿਦਿਆਰਥੀ ਨੂੰ ਵੀ ਬੁਲਾਇਆ ਜਾਵੇਗਾ, ਜਿਨ੍ਹਾਂ ਦੀ ਪਛਾਣ 'ਯੂਨਿਟੀ ਅਗੇਂਸਟ ਲੈਫਟ' (WhatsApp Group) ਤੋਂ ਹੋਈ ਹੈ।
 

 

ਪੁਲਿਸ ਸੂਤਰਾਂ ਨੇ ਦੱਸਿਆ ਹੈ ਕਿ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਵੀਡੀਓ ਅਤੇ ਤਸਵੀਰਾਂ ਦੇ ਅਧਾਰ 'ਤੇ ਜੇ.ਐਨ.ਯੂ. ਹਿੰਸਾ ਮਾਮਲੇ ਵਿੱਚ 7 ਹੋਰ ਵਿਦਿਆਰਥੀਆਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਵਾਰਡਨ, 13 ਗਾਰਡਾਂ ਅਤੇ 5 ਵਿਦਿਆਰਥੀਆਂ ਦੇ ਬਿਆਨ ਦਰਜ ਕੀਤੇ ਗਏ ਹਨ।
 

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਜੇਐਨਯੂ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ 9 ਸ਼ੱਕੀਆਂ ਦੀ ਤਸਵੀਰ ਜਾਰੀ ਕੀਤੀ ਸੀ ਅਤੇ ਦਾਅਵਾ ਕੀਤਾ ਗਿਆ ਸੀ ਕਿ ਜੇਐਨਯੂ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਵੀ ਉਨ੍ਹਾਂ ਵਿੱਚੋਂ ਇੱਕ ਸੀ। ਪੁਲਿਸ ਨੇ ਦੱਸਿਆ ਕਿ 9 ਵਿਚੋਂ 7 ਖੱਬੇਪੱਖੀ ਵਿਦਿਆਰਥੀ ਸੰਗਠਨਾਂ ਨਾਲ ਜੁੜੇ ਹੋਏ ਹਨ, ਜਦਕਿ 2 ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਨਾਲ ਜੁੜੇ ਹਨ।
 

ਹਿੰਸਾ 'ਚ ਆਈਸ਼ੀ ਘੋਸ਼ ਤੋਂ ਇਲਾਵਾ ਜਿਨ੍ਹਾਂ ਵਿਦਿਆਰਥੀਆਂ ਦੀ ਪਛਾਣ ਕੀਤੀ ਗਈ ਹੈ, ਉਨ੍ਹਾਂ 'ਚ ਚੁਨਚੁਨ ਕੁਮਾਰ, ਪੰਕਜ ਮਿਸ਼ਰਾ, ਯੋਗੇਂਦਰ ਭਾਰਦਵਾਜ, ਪ੍ਰਿਆ ਰੰਜਨ, ਸ਼ਿਵ ਪੂਜਨ ਮੰਡਲ, ਡੋਲਣ, ਸੁਚੇਤਾ ਤਾਲੁਕਦਾਰ ਅਤੇ ਵਸਕਰ ਵਿਜੇ ਦੇ ਨਾਂ ਸ਼ਾਮਲ ਹਨ। ਜੇਐਨਯੂ ਹਿੰਸਾ ਮਾਮਲੇ 'ਚ ਕੁੱਲ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪਹਿਲਾ ਕੇਸ ਸਰਵਰ ਰੂਮ ਨੂੰ ਨੁਕਸਾਨ ਪਹੁੰਚਾਉਣ ਦਾ ਹੈ। ਦੂਜਾ ਕੇਸ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਵਿਦਿਆਰਥੀਆਂ ਨਾਲ ਮਾਰਕੁੱਟ ਕਰਨ ਦਾ ਅਤੇ ਤੀਜਾ ਕੇਸ ਹੋਸਟਲ 'ਚ ਦਾਖਲ ਹੋ ਕੇ ਹਮਲਾ ਕਰਨ ਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Police Sources said 9 identified JNU students have been issued notice