ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਦੰਗਿਆਂ 'ਚ ਗ੍ਰਿਫ਼ਤਾਰ ਸ਼ਿਫ-ਉਰ-ਰਹਿਮਾਨ ਵਿਅਕਤੀ ਕੋਲੋਂ ਵਿਸ਼ੇਸ਼ ਸੈਲ ਕਰ ਰਿਹੈ ਪੁਛਗਿੱਛ

ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਉੱਤਰ ਪੂਰਬੀ ਦਿੱਲੀ ਵਿੱਚ ਦੰਗਿਆਂ ਦੇ ਮਾਮਲੇ ਵਿੱਚ ਸ਼ਿਫ-ਉਰ-ਰਹਿਮਾਨ ਨਾਮਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਫਿਲਹਾਲ ਪੁਲਿਸ ਸ਼ੀਫ-ਉਰ-ਰਹਿਮਾਨ ਤੋਂ ਪੁੱਛਗਿੱਛ ਕਰ ਰਹੀ ਹੈ। 

 

ਦੱਸ ਦਈਏ ਕਿ ਇਸ ਦੰਗਿਆਂ ਵਿੱਚ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਗਈਆਂ ਅਤੇ ਸੈਂਕੜੇ ਲੋਕ ਜ਼ਖ਼ਮੀ ਵੀ ਹੋਏ। ਪਿਛਲੇ ਮਹੀਨੇ, ਦਿੱਲੀ ਹਾਈ ਕੋਰਟ ਨੇ ਕੇਂਦਰ, ਪੁਲਿਸ ਅਤੇ ਆਪ ਸਰਕਾਰ ਤੋਂ ਉੱਤਰ ਪੂਰਬੀ ਦਿੱਲੀ ਵਿੱਚ ਹੋਏ ਤਾਜ਼ਾ ਦੰਗਿਆਂ ਦੇ ਸੀਸੀਟੀਵੀ ਫੁਟੇਜ ਨੂੰ ਸੁਰੱਖਿਅਤ ਰੱਖਣ ਲਈ ਪੁਲਿਸ ਨੂੰ ਨਿਰਦੇਸ਼ ਦੇਣ ਵਾਲੀ ਇੱਕ ਪਟੀਸ਼ਨ ਉੱਤੇ ਜਵਾਬ ਮੰਗਿਆ ਸੀ।

 

 


 

ਚੀਫ਼ ਜਸਟਿਸ ਡੀ ਐਨ ਪਟੇਲ ਅਤੇ ਜਸਟਿਸ ਸੀ ਹਰੀਸ਼ੰਕਰ ਦੇ ਬੈਂਚ ਨੇ ਅਧਿਕਾਰੀਆਂ ਨੂੰ ਸੋਮਵਾਰ (16 ਮਾਰਚ) ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 27 ਮਾਰਚ ਲਈ ਨਿਰਧਾਰਤ ਕੀਤੀ ਹੈ। ਇਹ ਪਟੀਸ਼ਨ ਜਮੀਅਤ ਉਲੇਮਾ-ਏ-ਹਿੰਦ ਨੇ ਦਾਇਰ ਕੀਤੀ ਸੀ। 

 

ਪਟੀਸ਼ਨ ਵਿੱਚ ਬੇਨਤੀ ਕੀਤੀ ਗਈ ਹੈ ਕਿ ਦਿੱਲੀ ਪੁਲਿਸ ਨੂੰ ਦੰਗਾ ਪ੍ਰਭਾਵਤ ਇਲਾਕਿਆਂ ਦੇ ਸੀਸੀਟੀਵੀ ਫੁਟੇਜ 23 ਫਰਵਰੀ ਤੋਂ 1 ਮਾਰਚ ਤੱਕ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਜਾਣ। ਇਹ ਵੀ ਬੇਨਤੀ ਕੀਤੀ ਗਈ ਸੀ ਕਿ ਮੌਕੇ ਤੋਂ ਸਬੂਤ ਇਕੱਠੇ ਕੀਤੇ ਬਗ਼ੈਰ ਮਲਬੇ ਨੂੰ ਸਾਫ਼ ਨਾ ਕਰਨ ਦੀ ਹਦਾਇਤ ਕੀਤੀ ਜਾਵੇ।

 

ਸੰਸਦ ਵਿੱਚ ਵਿਚਾਰ ਵਟਾਂਦਰੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਹਿੰਸਾ ਬਾਰੇ ਦੱਸਿਆ ਸੀ ਕਿ ਇਸ ਮਾਮਲੇ ਵਿੱਚ 700 ਐਫਆਈਆਰ ਦਰਜ ਕੀਤੀਆਂ ਹਨ। 2,647 ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਇਹ ਸਾਰੀਆਂ ਗ੍ਰਿਫ਼ਤਾਰੀਆਂ ਵਿਗਿਆਨਕ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 1922 ਚਿਹਰਿਆਂ ਅਤੇ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ। 

 

ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੀ ਹੱਦ 24 ਫ਼ਰਵਰੀ ਨੂੰ ਹੀ ਸੀਲ ਕਰ ਦਿੱਤਾ ਗਿਆ ਸੀ। ਲੋਕਤੰਤਰੀ ਦੇਸ਼ ਵਿੱਚ ਦੋ ਦੇਸ਼ਾਂ ਦੀ ਸਰਹੱਦ ਵਾਂਗ ਦੋ ਰਾਜਾਂ ਦੀ ਸਰਹੱਦ ਨੂੰ ਸੀਲ ਨਹੀਂ ਕੀਤਾ ਜਾ ਸਕਦਾ ਹੈ।
.....

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Police Special Cell has arrested one Shifa-Ur-Rehman in connection with North East Delhi riots case