ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦਾ ਇਲਾਜ ਕਰਵਾਏਗੀ ਦਿੱਲੀ ਪੁਲਿਸ, ਕੰਮ ‘ਤੇ ਪਰਤੋ: ਸਪੈਸ਼ਲ ਕਮਿਨਸ਼ਰ

ਤੀਸ ਹਜ਼ਾਰੀ ਕੋਰਟ ਕੰਪਲੈਕਸ ਵਿੱਚ ਪਾਰਕਿੰਗ ਨੂੰ ਲੈ ਕੇ ਵਕੀਲਾਂ ਅਤੇ ਪੁਲਿਸ ਮੁਲਾਜ਼ਮਾਂ ਦਰਮਿਆਨ ਹਿੰਸਾ ਭੜਕਣ ਤੋਂ ਬਾਅਦ ਵਕੀਲਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਮੰਗਲਵਾਰ ਨੂੰ ਹਜ਼ਾਰਾਂ ਪੁਲਿਸ ਮੁਲਾਜ਼ਮਾਂ ਨੇ ਆਈਟੀਓ ਪੁਲਿਸ ਹੈੱਡਕੁਆਰਟਰ ਵਿੱਚ ਰੋਸ ਪ੍ਰਦਰਸ਼ਨ ਕੀਤਾ। 

 

ਪੁਲਿਸ ਵਾਲਿਆਂ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਦੇ ਬਾਵਜੂਦ ਉਨ੍ਹਾਂ 'ਤੇ ਕਾਰਵਾਈ ਸ਼ਰਮਨਾਕ ਹੈ। ਦਿੱਲੀ ਪੁਲਿਸ ਕਮਿਸ਼ਨਰ ਅਮੁਲਿਆ ਪਟਨਾਇਕ ਨੇ ਪ੍ਰਦਰਸ਼ਨ ਕਰ ਰਹੇ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕੀਤਾ। ਦਿੱਲੀ ਪੁਲਿਸ ਕਮਿਸ਼ਨਰ ਅਮੂਲਿਆ ਪਟਨਾਇਕ ਨੇ ਪੁਲਿਸ ਕਰਮਚਾਰੀਆਂ ਨੂੰ ਕੰਮ ਉੱਤੇ ਵਾਪਸ ਜਾਣ ਦੀ ਅਪੀਲ ਕੀਤੀ।

 

ਸਪੈਸ਼ਲ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਸੱਟਾਂ ਲੱਗੀਆਂ ਹਨ ਅਤੇ ਜ਼ਖ਼ਮੀ ਹੋਏ ਹਨ,  ਉਨ੍ਹਾਂ ਦਾ ਇਲਾਜ ਦਿੱਲੀ ਪੁਲਿਸ ਕਰੇਗੀ। ਜ਼ਖ਼ਮੀ ਪੁਲਿਸ ਵਾਲਿਆਂ ਨੂੰ 25 ਹਜ਼ਾਰ ਰੁਪਏ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਾਕੇਤ ਕੋਰਟ ਕੇਸ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi police to treat injured policemen return to work Special Commissioner