ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਹਿੰਸਾ : ਸਵਰਾ ਭਾਸਕਰ ਸਮੇਤ ਇਨ੍ਹਾਂ ਲੋਕਾਂ ਵਿਰੁੱਧ ਮਾਮਲਾ ਦਰਜ ਕਰਨ ਲਈ ਪਟੀਸ਼ਨ ਦਾਖਲ

ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਟਰੋਲ ਹੋਣ ਤੋਂ ਬਾਅਦ ਹੁਣ ਉਨ੍ਹਾਂ ਵਿਰੁੱਧ ਅਦਾਲਤ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਦਿੱਲੀ ਹਿੰਸਾ ਮਾਮਲੇ 'ਚ ਦਿੱਲੀ ਹਾਈ ਕੋਰਟ 'ਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। 

 


ਹਰਸ਼ ਮੰਡੇਰ

 

ਦਰਅਸਲ, ਵਕੀਲ ਸੰਜੀਵ ਕੁਮਾਰ ਨੇ ਦਿੱਲੀ ਹਾਈ ਕੋਰਟ 'ਚ ਅਦਾਕਾਰਾ ਸਵਰਾ ਭਾਸ਼ਕਰ ਸਮੇਤ ਹਰਸ਼ ਮੰਡੇਰ, ਆਪ ਵਿਧਾਇਕ ਅਮਾਨਤੁੱਲਾਹ ਖਾਨ ਅਤੇ ਰੇਡੀਓ ਜੌਕੀ ਸਾਇਮਾ ਦੇ ਵਿਰੁੱਧ ਐਫਆਈਆਰ ਦਰਜ ਕਰਨ ਲਈ ਦਿੱਲੀ ਪੁਲਿਸ ਨੂੰ ਹਦਾਇਤ ਦੇਣ ਦੀ ਮੰਗ ਕੀਤੀ ਹੈ। ਸੰਜੀਵ ਕੁਮਾਰ ਵੱਲੋਂ ਦਾਇਰ ਪਟੀਸ਼ਨ 'ਚ ਦਿੱਲੀ ਹਿੰਸਾ ਦੀ ਜਾਂਚ ਐਨਆਈਏ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ।

 

ਰੇਡੀਓ ਜੌਕੀ ਸਾਇਮਾ 
 

ਜ਼ਿਕਰਯੋਗ ਹੈ ਕਿ ਸਵਰਾ ਭਾਸਕਰ ਨੇ ਇੱਕ ਤਸਵੀਰ ਸ਼ੇਅਰ ਕਰਦਿਆਂ ਟਵੀਟ ਕੀਤਾ ਸੀ, "ਇਹ ਦਿਲ ਦਹਿਲਾਉਣ ਵਾਲੀ ਅਤੇ ਖਤਰਨਾਕ ਹੈ। ਇਹ ਉਦੋਂ ਹੁੰਦਾ ਹੈ ਜਦੋਂ ਸੂਬਾ ਅਤੇ ਕਾਨੂੰਨ ਵਿਵਸਥਾ ਜ਼ਿੰਮੇਵਾਰੀ ਲੈਂਦੇ ਹਨ ਅਤੇ ਆਗੂ ਭੜਕਾਊ ਭਾਸ਼ਣ ਦਿੰਦੇ ਹਨ। ਇਹ ਤੁਹਾਡੇ ਲਈ ਹੈ #KapilMishra #ArrestKapilMishra."

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Riots Impleadment plea filed to register FIR against Swara Bhasker and others