ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਹਿੰਸਾ 'ਚ ਕਈ ਰਾਊਂਡ ਫਾਇਰਿੰਗ ਕਰਨ ਵਾਲਾ ਸ਼ਾਹਰੁਖ ਗ੍ਰਿਫ਼ਤਾਰ, ਤਾਹਿਰ ਅਜੇ ਵੀ ਫ਼ਰਾਰ

 ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਲੈ ਕੇ ਉੱਤਰ ਪੂਰਬੀ ਦਿੱਲੀ ਵਿੱਚ ਪਿਛਲੇ ਮਹੀਨੇ ਭੜਕੀ ਹਿੰਸਾ ਦੌਰਾਨ ਪੁਲਿਸ ਦੇ ਜਵਾਨ ਉੱਤੇ ਬੂੰਦਕ ਤਾਣਨ ਅਤੇ ਫਾਇਰਿੰਗ ਕਰਨ ਵਾਲਾ ਸ਼ਾਹਰੁਖ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

 

 

 

 

 

 

 

 

ਦਿੱਲੀ ਪੁਲਿਸ ਦੀ ਕਰਾਇਮ ਬ੍ਰਾਂਚ ਨੇ ਸ਼ਾਹਰੁਖ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਤਾਹਿਰ ਹੁਸੈਨ, ਹੁਣ ਵੀ ਪੁਲਿਸ ਦੀ ਪਕੜ ਤੋਂ ਬਾਹਰ ਹਨ।

 

 

 

 

ਦਿੱਲੀ ਹਿੰਸਾ ਦੇ ਦੋਸ਼ੀ ਤਾਹਿਰ ਹੁਸੈਨ 'ਤੇ ਵੀ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੇ ਸ਼ਨਿੱਚਰਵਾਰ ਨੂੰ ਤਾਹਿਰ ਦੇ ਜੱਦੀ ਪਿੰਡ ਅਮਰੋਹਾ ਉੱਤੇ ਵੀ ਛਾਪਾ ਮਾਰਿਆ, ਪਰ ਕੁਝ ਨਹੀਂ ਮਿਲਿਆ। ਪੁਲਿਸ ਨੇ ਤਾਹਿਰ ਹੁਸੈਨ ਦੇ ਰਿਸ਼ਤੇਦਾਰਾਂ ਅਤੇ ਕਰੀਬੀ ਰਿਸ਼ਤੇਦਾਰਾਂ ਦੀ ਸੂਚੀ ਤਿਆਰ ਕੀਤੀ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਵੀ ਕਰ ਰਹੀ ਹੈ। ਅੰਕਿਤ ਸ਼ਰਮਾ ਦੇ ਪਰਿਵਾਰ ਨੇ ਤਾਹਿਰ 'ਤੇ ਕਈ ਗੰਭੀਰ ਦੋਸ਼ ਲਗਾਏ ਹਨ, ਇਸ ਲਈ ਇਸ ਦੀ ਭਾਲ ਕੀਤੀ ਜਾ ਰਹੀ ਹੈ।

 

 

 

 

ਦੱਸ ਦੇਈਏ ਕਿ ਉੱਤਰ-ਪੂਰਬੀ ਦਿੱਲੀ ਦੇ ਜਾਫਰਾਬਾਦ, ਗੋਕਲਪੁਰੀ, ਮੌਜਪੁਰ, ਭਜਨਪੁਰਾ, ਕਰਾਵਲ ਨਗਰ ਆਦਿ ਇਲਾਕਿਆਂ ਵਿੱਚ ਨਾਗਰਿਕਤਾ ਸੋਧ ਐਕਟ ਦੇ ਸਮਰਥਕਾਂ ਅਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਐਤਵਾਰ ਨੂੰ ਹਿੰਸਕ ਝੜਪ ਹੋਈ, ਜਿਸ ਤੋਂ ਬਾਅਦ ਹਿੰਸਾ ਤਿੰਨ ਦਿਨਾਂ ਤੱਕ ਜਾਰੀ ਰਹੀ। ਹਿੰਸਾ ਵਿੱਚ ਹੁਣ ਤਕ 47 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ਹਿੰਸਾ ਦੇ ਪੁਲਿਸ ਦੇ ਹੈੱਡ ਕਾਂਸਟੇਬਲ ਰਤਨ ਲਾਲ ਤੋਂ ਇਲਾਵਾ ਇੰਟੈਲੀਜੈਂਸ ਬਿਊਰੋ ਯਾਨੀ ਆਈ ਬੀ ਅਧਿਕਾਰੀ ਅੰਕਿਤ ਸ਼ਰਮਾ ਵੀ ਮਾਰੇ ਗਏ ਹਨ।

.

  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:delhi riots Shahrukh who opened fire at police arrested