ਉੱਤਰ-ਪੂਰਬੀ ਦਿੱਲੀ ਦੇ ਭਜਨਪੁਰਾ ਇਲਾਕੇ ਵਿੱਚ ਸ਼ਨਿੱਚਰਵਾਰ ਨੂੰ ਇਕ ਨਿਰਮਾਣ ਅਧੀਨ ਕੋਚਿੰਗ ਸੈਂਟਰ ਦੀ ਇਮਾਰਤ ਢਹਿ ਗਈ। ਇਮਾਰਤ ਵਿੱਚ ਹੇਠਲੀ ਮੰਜ਼ਿਲ 'ਤੇ ਇਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਹਾਦਸੇ ਤੋਂ ਬਾਅਦ 13 ਵਿਅਕਤੀ ਹਸਪਤਾਲ ਵਿੱਚ ਦਾਖ਼ਲ ਹੋਏ, ਜਿਨ੍ਹਾਂ ਵਿੱਚੋਂ ਚਾਰ ਵਿਦਿਆਰਥੀਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਉਸੇ ਸਮੇਂ, ਤਿੰਨ ਵਿਦਿਆਰਥੀ ਅਜੇ ਵੀ ਇਮਾਰਤ ਦੇ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਹੈ।
ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਭਜਨਪੁਰਾ ਇਲਾਕੇ ਵਿੱਚ ਇਮਾਰਤ ਡਿੱਗਣ ਨਾਲ ਚਾਰ ਵਿਦਿਆਰਥੀਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਇਮਾਰਤ ਵਿੱਚ ਇਕ ਕੋਚਿੰਗ ਸੈਂਟਰ ਚੱਲ ਰਿਹਾ ਸੀ। ਕੁਝ ਵਿਦਿਆਰਥੀ ਮਲਬੇ ਵਿੱਚ ਫਸੇ ਹੋਣ ਦਾ ਖ਼ਦਸ਼ਾ ਹੈ। ਅਧਿਕਾਰੀ ਨੇ ਦੱਸਿਆ ਕਿ ਫਾਇਰ ਵਿਭਾਗ ਨੂੰ ਸ਼ਾਮ ਕਰੀਬ ਸਾਢੇ ਚਾਰ ਵਜੇ ਸੂਚਨਾ ਮਿਲੀ। ਇਸ ਤੋਂ ਬਾਅਦ ਸੱਤ ਫਾਇਰ ਬ੍ਰਿਗੇਡ ਨੂੰ ਮੌਕੇ 'ਤੇ ਭੇਜਿਆ ਗਿਆ।
DCP North East Delhi: Four out of the 13 people who were taken to hospital from the site where an under construction building collapsed in Bhajanpura, have died
— ANI (@ANI) January 25, 2020
ਦਿੱਲੀ ਫਾਇਰ ਸਰਵਿਸ ਦੇ ਮੁਖੀ ਨੇ ਦੱਸਿਆ ਕਿ ਘੱਟੋ ਘੱਟ 13 ਲੋਕਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਥੇ, ਤਿੰਨ ਵਿਦਿਆਰਥੀ ਅਜੇ ਵੀ ਲਾਪਤਾ ਹਨ। ਉਨ੍ਹਾਂ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹਨ।
ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਫਿਲਹਾਲ ਹਾਦਸੇ ਵਿੱਚ ਹੋਏ ਨੁਕਸਾਨ ਬਾਰੇ ਜਾਣਕਾਰੀ ਉਪਲਬੱਧ ਨਹੀਂ ਹੈ। ਘਟਨਾ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਹੈ।
#UPDATE: 13 persons have been shifted to hospital and 3 students are missing. Rescue operations underway. #Delhi pic.twitter.com/ZhI1KnizEu
— ANI (@ANI) January 25, 2020