ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਫ਼ਰਤ ਦੀ ਰਾਜਨੀਤੀ 'ਚ ਕਾਮਯਾਬ ਨਹੀਂ ਹੋਵੇਗੀ ਭਾਜਪਾ : ਅਖਿਲੇਸ਼ ਯਾਦਵ

ਦਿੱਲੀ ਵਿਧਾਨ ਸਭਾ ਚੋਣਾਂ 'ਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਜਿੱਤਦੀ ਵਿਖਾਈ ਦੇ ਰਹੀ ਹੈ। ਸ਼ੁਰੂਆਤੀ ਰੁਝਾਨਾਂ 'ਚ ਆਪ ਨੂੰ ਮਿਲ ਰਹੀ ਲੀਡ ਨੂੰ ਵੇਖਦਿਆਂ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਭਾਜਪਾ 'ਤੇ ਹਮਲਾ ਬੋਲਿਆ ਹੈ। ਅਖਿਲੇਸ਼ ਯਾਦਵ ਨੇ ਕਿਹਾ ਕਿ ਭਾਜਪਾ ਲੰਮੇ ਸਮੇਂ ਤੋਂ ਨਫ਼ਰਤ ਦੀ ਰਾਜਨੀਤੀ ਕਰ ਰਹੀ ਹੈ, ਪਰ ਉਹ ਸਫਲ ਨਹੀਂ ਹੋਵੇਗੀ। ਦਿੱਲੀ ਦੇ ਨਤੀਜਿਆਂ ਦਾ ਸੰਦੇਸ਼ ਪੂਰੇ ਦੇਸ਼ ਵਿੱਚ ਜਾਵੇਗਾ। ਪੂਰੇ ਦੇਸ਼ ਦੇ ਲੋਕ ਇੱਕ ਵਾਰ ਫਿਰ ਕਿਸਾਨ, ਗਰੀਬ, ਨੌਜਵਾਨ, ਵਿਕਾਸ ਅਤੇ ਖੁਸ਼ਹਾਲੀ ਲਈ ਵੋਟ ਪਾਉਣਗੇ।
 

ਉੱਧਰ ਰੁਝਾਨਾਂ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਤੋਂ ਦਿੱਲੀ ਵਿੱਚ ਜਿੱਤ ਦਾ ਝੰਡਾ ਲਹਿਰਾਏਗੀ। ਇਸ ਦੇ ਨਾਲ ਹੀ ਭਾਜਪਾ ਦੀ ਸਰਕਾਰ ਬਣਾਉਣ ਦਾ ਦਾਅਵਾ ਕਰਨ ਵਾਲੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਮੰਗਲਵਾਰ ਨੂੰ ਵੋਟਾਂ ਦੀ ਗਿਣਤੀ ਦੇ ਮੁੱਢਲੇ ਰੁਝਾਨ ਨੂੰ ਵੇਖਦਿਆਂ ਇੱਕ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, "ਹਾਲਾਂਕਿ ਆਪ ਸ਼ੁਰੂਆਤੀ ਰੁਝਾਨਾਂ ਵਿੱਚ ਮੋਹਰੀ ਹੋ ਰਹੀ ਹੈ। ਸਾਨੂੰ ਉਮੀਦ ਹੈ ਕਿ ‘ਆਪ’ ਅਤੇ ਭਾਜਪਾ ਦੀਆਂ ਸੀਟਾਂ ਲਈ ਇਹ ਪਾੜਾ ਘੱਟ ਹੋ ਜਾਵੇਗਾ। 2020 ਦਾ ਦਿੱਲੀ ਚੋਣ ਨਤੀਜਾ ਜੋ ਵੀ ਹੋਵੇ, ਮੈਂ ਜ਼ਿੰਮੇਵਾਰੀ ਲੈਣ ਲਈ ਤਿਆਰ ਹਾਂ।"
 

ਦੱਸ ਦੇਈਏ ਕਿ ਅਖਿਲੇਸ਼ ਯਾਦਵ ਨੇ ਐਗਜ਼ਿਟ ਪੋਲ ਤੋਂ ਬਾਅਦ ਵੀ ਭਾਜਪਾ 'ਤੇ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਕਈਂ ਸੂਬਿਆਂ ਵਿੱਚ ਹਾਰ ਦਾ ਮੂੰਹ ਵੇਖ ਚੁੱਕੀ ਭਾਰਤੀ ਜਨਤਾ ਪਾਰਟੀ ਦਿੱਲੀ ਚੋਣਾਂ ਵਿੱਚ ਖਾਤਾ ਨਹੀਂ ਖੋਲ੍ਹ ਸਕੇਗੀ ਅਤੇ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਦੀ ਇੱਕ ਵਾਰ ਫਿਰ ਮੁੱਖ ਮੰਤਰੀ ਵਜੋਂ ਤਾਜਪੋਸ਼ੀ ਹੋਵੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Vidhan Sabha Election 2020 Results akhilesh yadav reaction