ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਸੀਂ 5 ਸਾਲ ਕੰਮ ਕੀਤਾ, ਜਿੱਤ ਦਾ ਪੂਰਾ ਭਰੋਸਾ : ਮਨੀਸ਼ ਸਿਸੋਦੀਆ 

ਦਿੱਲੀ ਦੀ 7ਵੀਂ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਸਾਨੂੰ ਜਿੱਤ ਦਾ ਪੂਰਾ ਭਰੋਸਾ ਹੈ। ਅਸੀਂ ਪਿਛਲੇ 5 ਸਾਲਾਂ 'ਚ ਲੋਕਾਂ ਲਈ ਕੰਮ ਕੀਤਾ ਹੈ। ਸਿਸੋਦੀਆ ਨੇ ਜਿੱਤ ਲਈ ਆਪਣੇ ਘਰ 'ਚ ਸਵੇਰੇ ਪ੍ਰਾਰਥਨਾ ਵੀ ਕੀਤੀ।
 

 

ਸਿਸੋਦੀਆ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਇਕ ਮੰਤਰ ਵੀ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ, 'ॐ असतो मा सद्गमय। तमसो मा ज्योतिर्गमय। मृत्योर्मामृतं गमय।।" ਹੇ ਪਰਮਾਤਮਾ! ਸਾਨੂੰ ਝੂਠ ਤੋਂ ਸੱਚ ਵੱਲ ਲੈ ਜਾਓ। ਹਨੇਰੇ ਤੋਂ ਰੌਸ਼ਨੀ ਵੱਲ ਜਾਓ। ਮੌਤ ਤੋਂ ਅਮਰਤਾ ਦੀ ਭਾਵਨਾ ਵੱਲ ਲੈ ਜਾਓ।"
 

ਦੱਸ ਦੇਈਏ ਕਿ 2015 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ 70 ਵਿਚੋਂ 67 ਵਿਧਾਨ ਸਭਾ ਸੀਟਾਂ ਜਿੱਤੀਆਂ ਸਨ। ਭਾਜਪਾ ਨੇ 3 ਸੀਟਾਂ ਜਿੱਤੀਆਂ ਸਨ, ਜਦਕਿ ਕਾਂਗਰਸ ਨੂੰ ਇੱਕ ਵੀ ਸੀਟ ਨਹੀਂ ਮਿਲੀ ਸੀ। ਇਸ ਵਾਰ ਜਿੱਥੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਇੱਕ ਵਾਰ ਫਿਰ ਜਿੱਤੇਗੀ। ਉੱਧਰ ਭਾਜਪਾ ਵੀ ਇਹ ਦਾਅਵਾ ਕਰ ਰਹੀ ਹੈ ਕਿ ਇਸ ਵਾਰ ਦਿੱਲੀ ਦੀ ਸੱਤਾ ਉਸ ਨੂੰ ਮਿਲੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi Vidhan Sabha Election 2020 Results Manish Sisodia We are confident of a win today