ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਹਿੰਸਾ: IB ਅਫ਼ਸਰ ਕਤਲ ਕੇਸ 'ਚ ਤਾਹਿਰ ਨੂੰ 4 ਦਿਨ ਦੇ ਰਿਮਾਂਡ 'ਤੇ ਭੇਜਿਆ 

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਆਈ ਬੀ ਅਫ਼ਸਰ ਅੰਕਿਤ ਸ਼ਰਮਾ ਦੇ ਕਤਲ ਕੇਸ ਵਿੱਚ ਆਮ ਆਦਮੀ ਪਾਰਟੀ ਤੋਂ ਮੁਅੱਤਲ ਕੀਤੇ ਇੱਕ ਕੌਂਸਲਰ ਤਾਹਿਰ ਹੁਸੈਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਤਾਹਿਰ ਹੁਸੈਨ ਨੂੰ ਪੁਲਿਸ ਨੇ 5 ਮਾਰਚ ਨੂੰ ਦਿੱਲੀ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਤਾਹਿਰ ਹੁਸੈਨ 6 ਮਾਰਚ ਤੋਂ ਪੁਲਿਸ ਹਿਰਾਸਤ ਵਿੱਚ ਹੈ। 

 

ਸੋਮਵਾਰ ਨੂੰ ਦਿੱਲੀ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਅੰਕਿਤ ਸ਼ਰਮਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਕੇਸ ਵਿੱਚ ਪੁੱਛਗਿੱਛ ਕੀਤੀ ਜਾਣੀ ਹੈ। ਦਿੱਲੀ ਪੁਲਿਸ ਦੀ ਅਪੀਲ ‘ਤੇ ਅਦਾਲਤ ਨੇ ਤਾਹਿਰ ਹੁਸੈਨ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

 

ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਸਲਮਾਨ ਤੋਂ ਇਲਾਵਾ ਪੰਜ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਫਿਰੋਜ਼, ਜਾਵੇਦ ਅਤੇ ਗੁਲਫਾਮ ਅਤੇ ਅਨਸ ਵਾਸੀ ਮੁਸਤਫਾਬਾਦ, ਚੰਦਬਾਗ਼ ਵਜੋਂ ਹੋਈ ਹੈ। ਪੁਲਿਸ ਨੇ ਸੋਮਵਾਰ ਨੂੰ ਤਾਹਿਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਤੇ ਉਸ ਦੇ ਰਿਮਾਂਡ ਵਿੱਚ ਵਾਧਾ ਕਰਨ ਦੀ ਮੰਗ ਕੀਤੀ, ਜਿਸ ਨੂੰ ਸਵੀਕਾਰਦਿਆਂ ਅਦਾਲਤ ਨੇ ਉਸ ਦੇ ਰਿਮਾਂਡ ਵਿੱਚ ਚਾਰ ਦਿਨਾਂ ਦਾ ਵਾਧਾ ਕੀਤਾ।

 

ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਮੁਲਜ਼ਮ ਦੀ ਪਛਾਣ ਸੀਸੀਟੀਵੀ ਫੁਟੇਜ ਅਤੇ ਗਵਾਹਾਂ ਅਤੇ ਸਥਾਨਕ ਮੁਖਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਨਾਲ ਕੀਤੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਸਲਮਾਨ ਨਾਮ ਦੇ ਇਕ ਵਿਅਕਤੀ ਨੂੰ ਨੰਦ ਨਗਰੀ ਦਾ ਰਹਿਣ ਵਾਲਾ ਦੱਸਿਆ ਗਿਆ ਸੀ। ਪੁਲਿਸ ਨੇ ਦੋ ਹੋਰ ਸ਼ੱਕੀ ਵਿਅਕਤੀਆਂ ਦੇ ਪੋਰਟਰੇਟ ਬਣਾਏ ਹਨ ਅਤੇ ਚਾਰ ਹੋਰ ਲੋਕਾਂ ਦੀ ਪਛਾਣ ਕੀਤੀ ਹੈ ਜੋ ਇਸ ਸਮੇਂ ਫਰਾਰ ਹਨ। ਉਸ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ।

 

ਸ਼ਰਮਾ ਦੀ ਲਾਸ਼ ਉੱਤਰ ਪੂਰਬੀ ਦਿੱਲੀ ਦੇ ਚੰਦਬਾਗ਼ ਇਲਾਕੇ ਵਿੱਚ 27 ਫਰਵਰੀ ਨੂੰ ਉਸ ਦੇ ਘਰ ਨੇੜੇ ਮਿਲੀ ਸੀ। ਉਹ ਇਕ ਦਿਨ ਪਹਿਲਾਂ ਲਾਪਤਾ ਹੋ ਗਿਆ ਸੀ। ਪੁਲਿਸ ਨੇ ਦੱਸਿਆ ਕਿ ਤਾਹਿਰ ਹੁਸੈਨ ਤੋਂ ਵੀ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। 

 

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉੱਤਰ ਪੂਰਬੀ ਦਿੱਲੀ ਵਿੱਚ ਹੋਈ ਹਿੰਸਾ ਦੇ 1330 ਸੀਸੀਟੀਵੀ ਫੁਟੇਜ ਪ੍ਰਾਪਤ ਹੋਏ ਹਨ। ਅਸੀਂ ਹਰ ਬਿੰਦੂ ਤੋਂ ਕੇਸ ਦੀ ਜਾਂਚ ਕਰ ਰਹੇ ਹਾਂ ਅਤੇ ਪੁਲਿਸ ਅਧਿਕਾਰੀ ਫੁਟੇਜ ਦਾ ਵਿਸ਼ਲੇਸ਼ਣ ਕਰ ਰਹੇ ਹਨ। ਤਕਰੀਬਨ 150 ਹਥਿਆਰ ਵੀ ਬਰਾਮਦ ਕੀਤੇ ਗਏ ਹਨ ਜੋ ਹਿੰਸਾ ਵਿੱਚ ਵਰਤੇ ਗਏ ਸਨ।

... 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi violence: AAP suspended councilor Tahir Hussain arrest in IB officer murder case court sent on 4-day remand