ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਹਿੰਸਾ ਮਾਮਲਾ ਕੇਸ: ਤਾਹਿਰ ਹੁਸੈਨ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ

ਦਿੱਲੀ ਦੀ ਇੱਕ ਅਦਾਲਤ ਨੇ ਸ਼ਨਿੱਚਰਵਾਰ ਨੂੰ ਉੱਤਰ-ਪੂਰਬੀ ਦਿੱਲੀ ਹਿੰਸਾ ਨਾਲ ਜੁੜੇ ਇੱਕ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਤਾਹਿਰ ਹੁਸੈਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।


ਤਾਹਿਰ ਹੁਸੈਨ ਨੂੰ ਦਿੱਲੀ ਦੇ ਚੰਦ ਬਾਗ਼ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਤਾਹਿਰ ਹੁਸੈਨ 'ਤੇ ਆਈ ਬੀ ਅਧਿਕਾਰੀ ਅੰਕਿਤ ਸ਼ਰਮਾ ਦੀ ਹੱਤਿਆ ਦਾ ਵੀ ਦੋਸ਼ ਹੈ। ਤਾਹਿਰ ਹੁਸੈਨ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਗ੍ਰਿਫ਼ਤਾਰ ਕੀਤਾ ਸੀ। ਤਾਹਿਰ 'ਤੇ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ) ਤਹਿਤ ਕੇਸ ਦਰਜ ਕੀਤਾ ਹੈ।

 


 

ਛੱਤ 'ਤੇ ਮਿਲੀ ਸੀ ਗੁਲੇਲ

ਤਾਹਿਰ ਹੁਸੈਨ 'ਤੇ ਹਿੰਸਾ ਭੜਕਾਉਣ ਅਤੇ ਕਤਲ ਕਰਨ ਦਾ ਦੋਸ਼ ਹੈ। ਘਰ ਦੀ ਛੱਤ ਉੱਤੇ ਪੱਥਰ, ਗੁਲੇਲ ਅਤੇ ਪੈਟਰੋਲ ਬੰਬ ਮਿਲੇ ਸਨ। ਇੱਕ ਵੀਡੀਓ ਵੀ ਵਾਇਰਲ ਹੋਇਆ ਜਿਸ ਵਿੱਚ ਬਦਮਾਸ਼ ਛੱਤ ਤੋਂ ਪੱਥਰ ਅਤੇ ਪੈਟਰੋਲ ਬੰਬ ਹੇਠਾਂ ਸੁੱਟ ਰਹੇ ਸਨ।
 

ਤਾਹਿਰ ਨੇ ਦੋਸ਼ਾਂ ਤੋਂ ਕੀਤਾ ਇਨਕਾਰ

ਤਾਹਿਰ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ ਅਤੇ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੇ ਆਪ ਨੂੰ ਨਿਰਦੋਸ਼ ਦੱਸਿਆ। ਤਾਹਿਰ ਨੇ ਆਪਣੇ 'ਤੇ ਲਗਾਏ ਗਏ ਦੋਸ਼ਾਂ 'ਤੇ ਕਿਹਾ ਸੀ ਕਿ 24 ਫਰਵਰੀ ਨੂੰ ਮੈਂ ਆਪਣੇ ਪਰਿਵਾਰ ਨਾਲ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਥੋਂ ਚਲਾ ਗਿਆਸ ਸਨ। ਉਸ ਤੋਂ ਬਾਅਦ ਉਸ ਇਮਾਰਤ ਨਾਲ ਮੇਰਾ ਕੋਈ ਮਤਲਬ ਨਹੀਂ ਰਿਹਾ। ਇਹ ਹਿੰਸਾ 25 ਫਰਵਰੀ ਦੀ ਸ਼ਾਮ ਨੂੰ ਹੋਈ ਸੀ।
 

ਦਿੱਲੀ ਦੰਗਿਆਂ 'ਚ 53 ਲੋਕਾਂ ਦੀ ਮੌਤ

ਮਹੱਤਵਪੂਰਨ ਗੱਲ ਇਹ ਹੈ ਕਿ ਨਾਗਰਿਕਤਾ ਕਾਨੂੰਨ ਦੇ ਸਮਰੱਥਕਾਂ ਅਤੇ ਵਿਰੋਧੀਆਂ ਵਿਚਾਲੇ ਹੋਈ ਝੜਪ ਤੋਂ ਬਾਅਦ 24 ਫਰਵਰੀ ਨੂੰ ਉੱਤਰ ਪੂਰਬੀ ਦਿੱਲੀ ਦੇ ਜਾਫਰਾਬਾਦ, ਮੌਜਪੁਰ, ਬਾਬਰਪੁਰ, ਘੌਂਦਾ, ਚਾਂਦਬਾਗ਼, ਸ਼ਿਵ ਵਿਹਾਰ, ਭਜਨਪੁਰਾ, ਯਮੁਨਾ ਵਿਹਾਰ ਖੇਤਰਾਂ ਵਿੱਚ ਫਿਰਕੂ ਦੰਗੇ ਹੋਏ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi violence Case : Court rejects the bail plea of Tahir Hussain