ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਹਿੰਸਾ: ਖੁੱਲ੍ਹੇਆਮ ਫਾਇਰਿੰਗ ਕਰਨ ਵਾਲਾ ਸ਼ਾਹਰੁਖ 4 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਉੱਤਰ-ਪੂਰਬੀ ਦਿੱਲੀ ਚ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿੱਚ ਭੜਕੀ ਹਿੰਸਾ ਦੌਰਾਨ ਖੁਲ੍ਹੇਆਮ ਫਾਇਰਿੰਗ ਅਤੇ ਬੰਦੂਕ ਲਹਿਰਾਉਣ ਵਾਲੇ ਸ਼ਾਹਰੁਖ ਨੂੰ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

 

ਸ਼ਾਹਰੁਖ ਨੂੰ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਤੋਂ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਗ੍ਰਿਫਤਾਰ ਕੀਤਾ ਸੀ ਅਤੇ ਦਿੱਲੀ ਲਿਆਂਦਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਸ਼ਾਹਰੁਖ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ।

 

ਉਹ ਪਿਛਲੇ ਕਈ ਦਿਨਾਂ ਤੋਂ ਪੁਲਿਸ ਦੀਆਂ ਪਹੁੰਚ ਤੋਂ ਦੂਰ ਹੋਣ ਲਈ ਲੁੱਕਛਿੱਪ ਰਿਹਾ ਸੀ, ਜਦੋਂ ਕਿ ਪੁਲਿਸ ਉਸ ਦੀ ਭਾਲ ਵਿਚ ਲਗਾਤਾਰ ਛਾਪੇ ਮਾਰ ਰਹੀ ਸੀ।

 

ਉੱਤਰ-ਪੂਰਬੀ ਦਿੱਲੀ ਚ ਹੋਏ ਦੰਗਿਆਂ ਦੌਰਾਨ 24 ਫਰਵਰੀ ਨੂੰ ਸ਼ਾਹਰੁਖ ਦਾ ਖੁੱਲ੍ਹੇਆਮ ਫਾਇਰਿੰਗ ਕਰਨ ਵਾਲਾ ਵੀਡੀਓ ਵਾਇਰਲ ਹੋਇਆ ਸੀ। ਦਿੱਲੀ ਦੀ ਕ੍ਰਾਈਮ ਬ੍ਰਾਂਚ ਨੇ ਸ਼ਾਹਰੁਖ ਨੂੰ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਤੋਂ ਗ੍ਰਿਫਤਾਰ ਕੀਤਾ ਹੈ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Delhi violence: Shahrukh sent for open firing on 4 days police remand