ਕਾਂਗਰਸ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਚੱਲ ਰਹੀ ਹਿੰਸਾ ਨੂੰ ਲੈ ਕੇ ਕੇਂਦਰ ਅਤੇ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਰਾਜਧਾਨੀ ਵਿੱਚ ਸ਼ਾਂਤੀ ਬਹਾਲ ਕਰਨ ਵਿੱਚ ਨਾਕਾਮ ਰਹੇ ਹਨ।
ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਿਯੂ.ਸੀ.) ਦੀ ਮੀਟਿੰਗ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੂੰ ਇਸ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਦਿੱਲੀ 'ਚ ਪੁਲਿਸ ਦੇ ਅਸਫਲ ਰਹਿਣ ਤੋਂ ਬਾਅਦ ਅਰਧ-ਸੈਨਿਕ ਬਲ ਨੂੰ ਕਿਉਂ ਨਹੀਂ ਬੁਲਾਇਆ ਗਿਆ? ਦਿੱਲੀ ਦੇ ਮੁੱਖ ਮੰਤਰੀ ਕੀ ਕਰ ਰਹੇ ਸਨ? ਭਾਜਪਾ ਨੇਤਾ 'ਤੇ ਕੋਈ ਕਾਰਵਾਈ ਕਿਉਂ ਨਹੀਂ ਹੋਈ? ਦੰਗਿਆਂ ਦੇ ਖੇਤਰ ਵਿੱਚ ਕਿੰਨੇ ਪੁਲਿਸ ਬਲਾਂ ਨੂੰ ਲਗਾਇਆ ਗਿਆ ਸੀ? ਗ੍ਰਹਿ ਮੰਤਰੀ ਐਤਵਾਰ ਤੋਂ ਕੀ ਕਰ ਰਹੇ ਸਨ ਅਤੇ ਉਹ ਕਿੱਥੇ ਸਨ?
Congress Interim President Sonia Gandhi in Delhi: There is a conspiracy behind the violence, country also saw this during Delhi elections. Many BJP leaders made inciting comments creating an atmosphere of fear and hatred. #DelhiViolence pic.twitter.com/O6c1at9bLO
— ANI (@ANI) February 26, 2020
ਬੁੱਧਵਾਰ ਨੂੰ ਇੱਥੇ ਸੀ.ਡਬਲਿਯੂ.ਸੀ. ਦੀ ਇੱਕ ਬੈਠਕ ਹੋਈ, ਜਿਸ ਵਿੱਚ ਉੱਤਰ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਹੋਈ ਹਿੰਸਾ ਤੋਂ ਬਾਅਦ ਦੀ ਸਥਿਤੀ ਬਾਰੇ ਮੁੱਖ ਤੌਰ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਪਾਰਟੀ ਨੇ ਅੱਜ ਦੁਪਹਿਰ ਬਾਅਦ ਇੱਕ ਸ਼ਾਂਤੀ ਮਾਰਚ ਕੱਢਣ ਦਾ ਫੈਸਲਾ ਕੀਤਾ ਹੈ, ਜਿਸ 'ਚ ਕਈ ਸੀਨੀਅਰ ਕਾਂਗਰਸੀ ਨੇਤਾਵਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ।
ਸੀ.ਡਬਲਿਯੂ.ਸੀ ਦੀ ਬੈਠਕ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪਾਰਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸੀਨੀਅਰ ਨੇਤਾ ਏ.ਕੇ. ਐਂਟਨੀ, ਕੇ.ਸੀ. ਵੇਣੂਗੋਪਾਲ ਅਤੇ ਕਈ ਹੋਰ ਨੇਤਾ ਸ਼ਾਮਲ ਸਨ।
ਸੂਤਰਾਂ ਅਨੁਸਾਰ ਇਸ ਬੈਠਕ ਵਿ$ਚ ਮੁੱਖ ਤੌਰ 'ਤੇ ਦਿੱਲੀ ਹਿੰਸਾ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇੱਕ ਮਤਾ ਵੀ ਛੇਤੀ ਪਾਸ ਕੀਤਾ ਜਾ ਸਕਦਾ ਹੈ। ਦਿੱਲੀ 'ਚ ਵੱਧ ਰਹੇ ਸਮਾਜਿਕ ਤਣਾਅ ਦੇ ਮੱਦੇਨਜ਼ਰ ਕਾਂਗਰਸੀ ਆਗੂ ਅਤੇ ਕਾਰਕੁਨ ਪਾਰਟੀ ਦੇ ਹੈਡਕੁਆਰਟਰ, 24 ਅਕਬਰ ਰੋਡ ਤੋਂ ਗਾਂਧੀ ਸਮ੍ਰਿਤੀ, 30 ਜਨਵਰੀ ਮਾਰਗ ਤਕ ਸਦਭਾਵਨਾ ਲਈ ‘ਸ਼ਾਂਤੀ ਮਾਰਚ’ ਕੱਢਣਗੇ।