ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਧੂਰੀ ਜਿਨਸੀ ਸ਼ੋਸ਼ਣ ਮਾਮਲਾ: ਧਰਨਾ ਲਾ ਕੇ ਸਕੂਲ ਪ੍ਰਬੰਧਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ

1 / 2ਧੂਰੀ ਜਿਨਸੀ ਸ਼ੋਸ਼ਣ ਮਾਮਲਾ: ਧਰਨਾ ਲਾ ਕੇ ਸਕੂਲ ਪ੍ਰਬੰਧਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ

2 / 2ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਬਾਜ਼ਾਰ ਰਹੇ ਬੰਦ।

PreviousNext

ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਬਾਜ਼ਾਰ ਰਹੇ ਬੰਦ

 

ਬੀਤੇ ਦਿਨ ਧੂਰੀ ਦੇ ਇੱਕ ਨਿਜੀ ਸਕੂਲ ਵਿੱਚ ਪੜ੍ਹਣ ਵਾਲੀ ਇੱਕ ਚਾਰ ਸਾਲਾ ਬੱਚੀ ਨਾਲ ਸਕੂਲ ਦੇ ਬੱਸ ਕੰਡਕਡਰ ਵੱਲੋਂ ਜਿਨਸੀ ਸ਼ੋਸ਼ਣ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ।

 

ਇਨਸਾਫ਼ ਦੀ ਮੰਗ ਕਰਦਿਆਂ ਅੱਜ ਨੇੜਲੇ ਕਈ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੇ ਧੂਰੀ ਵਿਖੇ ਇੱਕਠਾ ਹੋ ਕੇ ਧਰਨਾ ਦਿੱਤਾ। ਉਹ ਮੰਗ ਕਰ ਰਹੇ ਹਨ ਕਿ ਸਕੂਲ ਪ੍ਰਬੰਧਕਾਂ ਨੂੰ ਤਰੁਤ ਗ੍ਰਿਫ਼ਤਾਰ ਕੀਤਾ ਜਾਵੇ। ਧਰਨੇ ਦੇ ਹੱਕ ਵਿੱਚ ਸ਼ਹਿਰ ਦੇ ਸਾਰੇ ਸਕੂਲ ਤੇ ਬਾਜ਼ਾਰ ਅੱਜ ਪੂਰੀ ਤਰ੍ਹਾਂ ਬੰਦ ਹੈ।

 

ਦੱਸਣਯੋਗ ਹੈ ਕਿ ਗੁੱਸੇ ਵਿੱਚ ਪੀੜਤ ਪਰਿਵਾਰਕ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਭਾਰੀ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ।

 

ਪੁਲਿਸ ਨੇ ਜਾਂਚ ਕਰਦਿਆਂ ਬੱਸ ਕੰਡਕਟਰ ਨੂੰ ਗ੍ਰਿਫ਼ਤਾਰ ਕਰਕੇ ਸਕੂਲ ਪ੍ਰਬੰਧਕਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Demand for arrest of school teachers by dharna