ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨੀਸ਼ ਸਿਸੋਦੀਆ ਨੇ ਭਾਜਪਾ ਆਗੂ ਪ੍ਰਵੇਸ਼ ਵਰਮਾ ਨੂੰ ਭੇਜਿਆ ਮਾਣਹਾਨੀ ਨੋਟਿਸ

ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਪ੍ਰਵੇਸ਼ ਵਰਮਾ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਦੀ ਗ੍ਰਿਫਤਾਰੀ 'ਤੇ ਸਿਸੋਦੀਆ ਦੇ ਭ੍ਰਿਸ਼ਟਾਚਾਰ 'ਚ ਸ਼ਾਮਿਲ ਹੋਣ ਦੀ ਟਿਪਣੀ ਕੀਤੀ ਸੀ। ਪ੍ਰਵੇਸ਼ ਵਰਮਾ ਨੇ ਇਸ ਦੇ ਨਾਲ ਹੀ ਮੀਡੀਆ ਦੇ ਸਾਹਮਣੇ ਮਨੀਸ਼ ਸਿਸੋਦੀਆ 'ਤੇ ਰਿਸ਼ਵਤ ਲੈਣ ਦਾ ਵੀ ਦੋਸ਼ ਲਗਾਇਆ ਸੀ।

 

 

ਦਰਅਸਲ, ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓਐਸਡੀ ਗੋਪਾਲ ਕ੍ਰਿਸ਼ਨ ਮਾਧਵ ਨੂੰ ਇਕ ਬਿਚੌਲੀਏ ਵੱਲੋਂ ਮਿਲੀ ਸੂਚਨਾ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਹ ਬਿਚੌਲੀਆ ਓਐਸਡੀ ਵੱਲੋਂ ਟਰਾਂਸਪੋਰਟਰਾਂ ਤੋਂ ਕਥਿਤ ਤੌਰ ਤੇ ਰਿਸ਼ਵਤ ਲੈਂਦਾ ਸੀ। ਏਜੰਸੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਠੀਕ ਇੱਕ ਦਿਨ ਪਹਿਲਾਂ ਮਾਧਵ ਨੂੰ ਗ੍ਰਿਫਤਾਰ ਕੀਤਾ। ਸੂਤਰਾਂ ਮੁਤਾਬਿਕ ਏਜੰਸੀ ਨੂੰ ਅਜੇ ਤੱਕ ਇਸ ਕੇਸ ਵਿੱਚ ਸਿਸੋਦੀਆ ਦੀ ਸ਼ਮੂਲੀਅਤ ਨਹੀਂ ਮਿਲੀ ਹੈ।
 

 

ਉੱਧਰ ਮਨੀਸ਼ ਸਿਸੋਦੀਆ ਨੇ ਓਐਸਡੀ ਗੋਪਾਲ ਕ੍ਰਿਸ਼ਨ ਮਾਧਵ ਬਾਰੇ ਕਿਹਾ ਕਿ ਏਜੰਸੀ ਨੂੰ ਉਸ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਟਵੀਟ ਕਰਕੇ ਮੰਗ ਕੀਤੀ ਕਿ ਜਾਂਚ ਏਜੰਸੀ ਉਸ ਦੇ ਵਿਰੁੱਧ ਸਖਤ ਕਾਰਵਾਈ ਕਰੇ।
 

ਆਮ ਆਦਮੀ ਪਾਰਟੀ ਦੇ ਨੇਤਾ ਨੇ ਆਪਣੇ ਟਵੀਟ ਵਿੱਚ ਲਿਖਿਆ, "ਮੈਨੂੰ ਪਤਾ ਲੱਗਿਆ ਹੈ ਕਿ ਸੀਬੀਆਈ ਨੇ ਇੱਕ ਜੀਐਸਟੀ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਹ ਅਧਿਕਾਰੀ ਮੇਰੇ ਦਫਤਰ ਵਿਚ ਓਐਸਡੀ ਵਜੋਂ ਵੀ ਤਾਇਨਾਤ ਸੀ। ਸੀਬੀਆਈ ਨੂੰ ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ।"

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Deputy CM Manish Sisodia Sends Defamation Notice To BJP leader Pravesh Verma