ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਅੱਜ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਨਾਂ ਖਿਲਾਫ ਚਲ ਰਹੇ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਦਾ ਫੈਸਲਾ ਸੁਣਾਇਆ ਗਿਆ। ਅਦਾਲਤ ਵੱਲੋਂ ਫੈਸਲੇ `ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਚਾਰ ਜਾਣਿਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਅਦਾਲਤ ਵੱਲੋਂ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ।
ਅਦਾਲਤ ਵੱਲੋਂ ਕੇਸ `ਚ ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ।
ਫੈਸਲੇ ਦੌਰਾਨ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ `ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ, ਜਦੋਂ ਕਿ ਬਾਕੀ ਤਿੰਨ ਦੋਸੀ ਨਿੱਜੀ ਤੌਰ `ਤੇ ਪੇਸ਼ ਹੋਏ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ)ਕਰੋ
https://www.facebook.com/hindustantimespunjabi/
ਅਤੇ
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ
https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ