ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੱਤਰਕਾਰ ਕਤਲ ਕੇਸ ’ਚ ਡੇਰਾ ਮੁਖੀ ਨੂੰ ਭਲਕੇ ਸੁਣਾਈ ਜਾਵੇਗੀ ਸਜ਼ਾ

ਪੱਤਰਕਾਰ ਛਤਰਪਤੀ ਕਤਲ ਕੇਸ ਚ 17 ਜਨਵਰੀ ਨੂੰ ਰਾਮ ਰਹੀਮ ਨੂੰ ਸਜ਼ਾ ਸੁਣਾਉਣ ਦੇ ਮਾਮਲੇ ਚ ਹਰਿਆਣਾ ਸਰਕਾਰ ਨੂੰ ਵੱੜੀ ਰਾਹਤ ਮਿਲ ਗਈ ਹੈ। ਅਦਾਲਤ ਨੇ ਹਰਿਆਣਾ ਸਰਕਾਰ ਦੀ ਅਪੀਲ ਨੂੰ ਮੰਨਦਿਆਂ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਨਿਰਮਲ ਸਿੰਘ, ਕੁਲਦੀਪ ਸਿੰਘ ਚਾਰਾਂ ਦੋਸ਼ੀਆਂ ਨੂੰ ਸਜ਼ਾ ਦਾ ਐਲਾਨ ਵੀਡਿਓ ਕਾਨਫ਼ਰੰਸਿੰਗ ਰਾਹੀਂ ਕਰਨ ਦਾ ਹੁਕਮ ਦੇ ਦਿੱਤਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਚਾਰਾਂ ਦੋਸ਼ੀਆਂ ਨੂੰ 11 ਜਨਵਰੀ ਨੂੰ ਮਾਮਲੇ ਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਹਰਿਆਣਾ ਸਰਕਾਰ ਵਲੋਂ ਜ਼ਿਲ੍ਹਾ ਅਟਾਰਨੀ (ਜ਼ਿਲ੍ਹੇ ਦਾ ਸਰਕਾਰੀ ਵਕੀਲ) ਦੁਆਰਾ ਸੂਬੇ ਦੀ ਸਪੈਸ਼ਲ ਸੀਬੀਆਈ ਅਦਾਲਤ ਚ ਅਪੀਲ ਦਿੱਤੀ ਸੀ ਜਿਸ ਨੂੰ ਮੰਨ ਲਿਆ ਗਿਆ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਅਤੇ ਸੂਬੇ ਚ ਸੁਰੱਖਿਆ ਤੇ ਕਾਨੂੰਨ ਵਿਵਸਥਾ ਨੂੰ ਦੇਖਦਿਆਂ ਵੀਡਿਓ ਕਾਨਫ਼ਰੰਸਿੰਗ ਰਾਹੀਂ ਸੁਜ਼ਾ ਸੁਣਾਏ ਜਾਣ ਦੇ ਹੁਕਮ ਜਾਰੀ ਕੀਤੇ ਹਨ।  ਹੁਣ ਇਨ੍ਹਾਂ ਦੋਸ਼ੀਆਂ ਨੂੰ ਸਰੀਰਕ ਤੌਰ ਤੇ ਅਦਾਲਤ ਚ ਪੇਸ਼ ਨਹੀਂ ਕੀਤਾ ਜਾਵੇਗਾ। ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਚ ਅਤੇ ਬਾਕੀ ਤਿੰਨ ਦੋਸ਼ੀਆਂ ਨੂੰ ਅੰਬਾਲਾ ਸੈਂਟਰਲ ਜੇਲ੍ਹ ਚ ਸਜ਼ਾ ਸੁਣਾਈ ਜਾਵੇਗੀ।

 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dera chief will be sentenced in a journalist murder case tomorrow