ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖ ਗੁਰਮੀਤ ਰਾਮ ਰਹੀਮ ਦੀ ਜ਼ਮਾਨਤ ਲਈ ਦਿੱਤੀ ਅਰਜ਼ੀ ਅੱਜ ਵਾਪਸ ਲੈ ਲਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਜ਼ਮਾਨਤ ਨੂੰ ਲੈ ਕੇ ਵੱਡੀ ਪੱਧਰ ਉਤੇ ਚਰਚਾ ਚੱਲ ਰਹੀ ਸੀ।
ਅਰਜ਼ੀ ਵਾਪਸ ਲੈਣ ਸਬੰਧੀ ਕੁਝ ਤਕਨੀਕੀ ਕਾਰਨ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁੱਖੀ ਨੇ ਆਪਣੇ ਖੇਤਾਂ ਵਿਚ ਖੇਤੀ ਕਰਨ ਲਈ ਜ਼ਮਾਨਤ ਲਗਾਈ ਸੀ। ਜਿਸ ਤੋਂ ਬਾਅਦ ਪੰਜਾਬ, ਹਰਿਆਣਾ ਵਿਚ ਲੋਕਾਂ ਵੱਲੋਂ ਵੱਖ ਵੱਖ ਪ੍ਰਤੀਕਿਰਿਆਵਾ ਦਿੱਤੀਆਂ ਜਾ ਰਹੀਆਂ ਸਨ। ਇਹ ਵੀ ਚਰਚਾਵਾਂ ਚੱਲ ਰਹੀਆਂ ਸਨ ਕਿ ਹਰਿਆਣਾ ਦੀ ਭਾਜਪਾ ਸਰਕਾਰ ਡੇਰਾ ਮੁੱਖੀ ਨੂੰ ਜ਼ਮਾਨਤ ਦੇ ਹੱਕ ਵਿਚ ਹੈ, ਇਸ ਸਬੰਧੀ ਸਿਰਸਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੀ ਰਿਪੋਰਟ ਦੇਣੀ ਸੀ।
ਰਾਮ ਰਹੀਮ ਨੂੰ ‘ਜ਼ਮਾਨਤ’ ਦਾ ਹੋਣ ਲੱਗਿਆ ਜਨਤਕ ਵਿਰੋਧ
ਦੂਜੇ ਪਾਸੇ ਜ਼ਮਾਨਤ ਦੇ ਵਿਰੋਧ ਵਿਚ ਵੱਖ ਵੱਖ ਥਾਵਾਂ ਉਤੇ ਰੋਸ ਪ੍ਰਦਰਸ਼ਨ ਤੋਂ ਇਲਾਵਾ ਸਿਰਸਾ ਦੇ ਨੇੜਲੇ ਪਿੰਡਾਂ ਦੇ ਲੋਕ ਵੀ ਜ਼ਮਾਨਤ ਦੇ ਵਿਰੋਧ ਵਿਚ ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲੇ ਸਨ।