ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੱਬਰ ਖ਼ਾਲਸਾ ਨੇ ਉਡਾਈ ਰਾਮ ਰਹੀਮ ਦੀ ਨੀਂਦ, ਸਤਾ ਰਿਹੈ ਮੌਤ ਦਾ ਡਰ !

ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਸੌਦਾ ਸਾਧ ਦੀ ਜਾਨ ਨੂੰ ਸੁਨਾਰੀਆ ਜੇਲ 'ਚ ਖ਼ਤਰਾ ਹੈ। ਇਹ ਗੱਲ ਹਰਿਆਣਾ ਦੇ ਜੇਲ ਮੰਤਰੀ ਰਣਜੀਤ ਸਿੰਘ ਨੇ ਕਹੀ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਤੋਂ ਜਾਨ ਦਾ ਖ਼ਤਰਾ ਹੈ। ਇਸੇ ਕਾਰਨ ਉਸ ਨੂੰ ਜੇਲ 'ਚ ਵੱਖਰੀ ਸੁਰੱਖਿਆ ਦਿੱਤੀ ਗਈ ਹੈ।
 

ਹਾਲਾਂਕਿ ਜੇਲ ਮੰਤਰੀ ਨੇ ਇਹ ਵੀ ਮੰਨਿਆ ਕਿ ਦੂਜੇ ਕੈਦੀ ਰਾਮ ਰਾਹੀਮ ਦੀ ਸੁਰੱਖਿਆ ਤੋਂ ਨਾਰਾਜ਼ ਹਨ ਅਤੇ ਉਨ੍ਹਾਂ ਨੇ ਲਿਖਤੀ ਰੂਪ 'ਚ ਸ਼ਿਕਾਇਤ ਵੀ ਦਿੱਤੀ ਹੈ। ਜੇਲ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਮੰਗਲਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ 'ਚ ਕੈਦੀਆਂ ਨੂੰ ਜ਼ੀਰੋ ਬਜਟ ਖੇਤੀ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ, "ਹੋਰ ਕੈਦੀ ਅੱਜ ਤੱਕ ਰਾਮ ਰਾਹੀਮ ਨੂੰ ਨਹੀਂ ਮਿਲ ਸਕੇ। ਅਸੀਂ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਦੀ ਸਲਾਹ ਲਏ ਬਗੈਰ ਰਾਮ ਰਹੀਮ ਬਾਰੇ ਕੋਈ ਜੋਖਮ ਭਰਪੂਰ ਫੈਸਲਾ ਨਹੀਂ ਲੈ ਸਕਦੇ।" ਉਨ੍ਹਾਂ ਕਿਹਾ ਕਿ ਜੇ ਜੇਲ 'ਚ ਬੰਦ ਕੈਦੀਆਂ ਨਾਲ ਮੋਬਾਈਲ ਮਿਲਦਾ ਹੈ ਤਾਂ ਜੇਲ ਸੁਪਰਡੈਂਟ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
 

ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਕਿਹਾ ਕਿ ਰਾਮ ਰਹੀਮ ਨੂੰ ਬੱਬਰ ਖਾਲਸਾ ਅਤੇ ਅੰਤਰਰਾਸ਼ਟਰੀ ਅੱਤਵਾਦੀ ਸਮੂਹ ਤੋਂ ਖ਼ਤਰਾ ਹੈ। ਉਨ੍ਹਾਂ ਨੂੰ ਉਨ੍ਹਾਂ ਵੱਲੋਂ ਧਮਕੀਆਂ ਮਿਲੀਆਂ ਹਨ। ਇਹ ਸਭ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨੋਟਿਸ ਵਿੱਚ ਹੈ। ਅਸੀਂ ਆਪਣੇ ਪੱਧਰ 'ਤੇ ਕੋਈ ਫੈਸਲਾ ਨਹੀਂ ਲੈ ਸਕਦੇ। ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਹੋਰ ਕੈਦੀਆਂ ਤੋਂ ਵੱਖ ਰੱਖਿਆ ਗਿਆ ਹੈ।
 

ਜੇਲਾਂ 'ਚ ਮੋਬਾਈਲ ਇਸਤੇਮਾਲ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਜੈਮਰ ਤੇ ਹੋਰ ਬਦਲਾਂ 'ਤੇ ਮੰਥਨ ਕੀਤੇ ਜਾ ਰਹੇ ਹਨ। ਛੇਤੀ ਹੀ ਬਿਜਲੀ ਨਿਗਮ ਦੇ ਐੱਸਡੀਓ ਪੱਧਰ ਦੇ ਅਧਿਕਾਰੀਆਂ ਦੀ ਬੈਠਕ ਕਰਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dera Sacha Sauda chief Gurmeet Ram Rahim fear at sunaria jail