ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਆਖ਼ਰੀ ਗੇੜ ਦੀ ਵੋਟਿੰਗ ਸਮਾਪਾਤ ਹੋਣ ਤੋਂ ਠੀਕ ਇੱਕ ਦਿਨ ਬਾਅਦ ਸੋਮਵਾਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀ ਕੋਲਕਾਤਾ ਵਿਚ 15 ਪੈਸੇ ਅਤੇ ਜਦਕਿ ਮੁੰਬਈ ਅਤੇ ਚੇਨਈ ਵਿਚ 16 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ।
ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਕਮੋਡਿਟੀ ਬਾਜ਼ਾਰ ਦੇ ਮਾਹਰ ਦੱਸਦੇ ਹਨ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਵਿੱਚ ਆਈ ਤੇਜ਼ੀ ਤੋਂ ਬਾਅਦ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ ਮਿਲਣ ਦੀ ਗੁੰਜਾਇਸ਼ ਨਹੀਂ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਸੋਮਵਾਰ ਨੂੰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿਚ ਪੈਟਰੋਲ ਦੀਆਂ ਕੀਮਤਾਂ ਵੱਧ ਕੇ ਕ੍ਰਮਵਾਰ 71.12 ਰੁਪਏ,73.19 ਰੁਪਏ, 76.73 ਰੁਪਏ ਅਤੇ 73.82 ਰੁਪਏ ਪ੍ਰਤੀ ਲਿਟਰ ਹੋ ਗਿਆ। ਡੀਜ਼ਲ ਵੀ ਚਾਰ ਮਹਾਨਗਰਾਂ ਵਿੱਚ ਵੱਧ ਕੇ ਕ੍ਰਮਵਾਰ 66.11 ਰੁਪਏ, 67.86 ਰੁਪਏ, 69.27 ਰੁਪਏ ਅਤੇ 69.88 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।