ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ ’ਚ ਦੋ ਦਿਨਾਂ ਬਾਅਦ ਡੀਜ਼ਲ ਹੋਇਆ ਹੋਰ ਸਸਤਾ

ਦੇਸ਼ ’ਚ ਦੋ ਦਿਨਾਂ ਬਾਅਦ ਡੀਜ਼ਲ ਹੋਇਆ ਹੋਰ ਸਸਤਾ

ਦੋ ਦਿਨ ਇੱਕ ਥਾਂ ਟਿਕੇ ਰਹਿਣ ਤਂ ਬਾਅਦ ਅੱਜ ਸ਼ੁੱਕਰਵਾਰ ਨੂੰ ਡੀਜ਼ਲ ਦੀ ਕੀਮਤ ਘਟੀ ਹੈ; ਪੈਟਰੋਲ ਹਾਲੇ ਸਥਿਰ ਹੈ। ਅੱਜ ਤੇਲ ਮਾਰਕਿਟਿੰਗ ਕੰਪਨੀਆਂ ਨੇ ਡੀਜ਼ਲ ਦੀ ਕੀਮਤ ਵਿੱਚ ਕਟੌਤੀ ਕਰ ਦਿੱਤੀ ਹੈ। ਰਾਜਧਾਨੀ ਦਿੱਲੀ ’ਚ ਇਸ ਮਹੀਨੇ ਪੈਟਰੋਲ 1.34 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 1.18 ਰੁਪਏ ਸਸਤਾ ਹੋ ਗਿਆ ਹੈ।

 

 

ਅੱਜ ਸ਼ੁੱਕਰਵਾਰ ਨੂੰ ਤੇਲ ਮਾਰਕਿਟਿੰਗ ਕੰਪਨੀਆਂ ਨੇ ਦਿੱਲੀ ਤੇ ਕੋਲਕਾਤਾ ’ਚ ਡੀਜ਼ਲ ਦੀ ਕੀਮਤ 10 ਪੈਸੇ ਪ੍ਰਤੀ ਲਿਟਰ ਘਟਾ ਦਿੱਤੀ ਹੈ। ਮੁੰਬਈ ਤੇ ਚੇਨਈ ’ਚ ਡੀਜ਼ਲ ਦੀ ਕੀਮਤ ਵਿੱਚ 11 ਪੈਸੇ ਪ੍ਰਤੀ ਲਿਟਰ ਦੀ ਕਮੀ ਕੀਤੀ ਗਈ ਹੈ।

 

 

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਅੱਜ ਸ਼ੁੱਕਰਵਾਰ ਨੁੰ ਦਿੱਲੀ, ਮੁੰਬਈ, ਕੋਲਕਾਤਾ ਤੇ ਚੇਨਈ ’ਚ ਪੈਟਰੋਲ ਦੀ ਕੀਮਤ ਕ੍ਰਮਵਾਰ 73.27 ਰੁਪਏ, 78.88 ਰੁਪਏ, 75.92 ਰੁਪਏ ਤੇ 76.09 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ।

 

 

ਇਨ੍ਹਾਂ ਹੀ ਚਾਰ ਮਹਾਂਨਗਰਾਂ ਵਿੱਚ ਡੀਜ਼ਲ ਦੀ ਕੀਮਤ ਕ੍ਰਮਵਾਰ 66.31 ਰੁਪਏ, 69.50 ਰੁਪਏ, 68.67 ਰੁਪਏ ਤੇ 70.04 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ ਹੈ।

 

 

ਸ਼ੁੱਕਰਵਾਰ ਨੂੰ ਵਿਦੇਸ਼ੀ ਬਾਜ਼ਾਰ ਵਿੱਚ ਕੱਚੇ ਤੇਲ ਵਿੱਚ ਲਾਲ ਨਿਸ਼ਾਨ ’ਚ ਕਾਰੋਬਾਰ ਹੋ ਰਿਹਾ ਹੈ। WTI ਅਤੇ ਬ੍ਰੈਂਟ ਕਰੂਡ ਕ੍ਰਮਵਾਰ 54 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਤੇ 59.50 ਡਾਲਰ ਪ੍ਰਤੀ ਬੈਰਲ ਦੇ ਲਗਭਗ ਕਾਰੋਬਾਰ ਦਰਜ ਕੀਤਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Diesel now cheaper in country after two days lull