ਪਿਛਲੇ 6 ਦਿਨਾਂ ਤੋਂ ਡੀਜ਼ਲ ਦੀ ਕੀਮਤ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਪੈਟਰੋਲ ਦੀ ਕੀਮਤ ਪਿਛਲੇ 7 ਦਿਨਾਂ ਤੋਂ ਸਥਿਰ ਹੈ। ਅੱਜ ਮੰਗਲਵਾਰ 24 ਦਸੰਬਰ ਨੂੰ ਤੇਲ ਮਾਰਕਿਟਿੰਗ ਕੰਪਨੀਆਂ ਨੇ ਡੀਜ਼ਲ ਦੇ ਰੇਟ 5 ਪੈਸੇ ਪ੍ਰਤੀ ਲਿਟਰ ਵਧਾ ਦਿੱਤੇ ਹਨ। ਮੰਗਲਵਾਰ ਨੂੰ ਭਾਰਤ ਦੇ ਚਾਰ ਮਹਾਂਨਗਰਾਂ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ’ਚ ਡੀਜ਼ਲ ਦੀ ਕੀਮਤ ਵਿੱਚ 5 ਪੈਸੇ ਪ੍ਰਤੀ ਲਿਟਰ ਦਾ ਵਾਧਾ ਕਰ ਦਿੱਤਾ ਹੈ।
ਮੰਗਲਵਾਰ ਨੂੰ ਵਿਦੇਸ਼ੀ ਬਾਜ਼ਾਰ ਵਿੱਚ WTI ਅਤੇ ਬ੍ਰੈਂਟ ਕਰੂਡ ਵਿੱਚ ਹਰੇ ਨਿਸ਼ਾਨ ’ਤੇ ਕਾਰੋਬਾਰ ਹੋ ਰਿਹਾ ਹੈ। WTI ਅਤੇ ਬ੍ਰੈਂਟ ਕਰੂਡ ਵਿੱਚ ਕ੍ਰਮਵਾਰ 60.50 ਡਾਲਰ ਪ੍ਰਤੀ ਔਂਸ ਦੇ ਲਗਭਗ ਤੇ 66.50 ਡਾਲਰ ਪ੍ਰਤੀ ਔਂਸ ਦੇ ਪੱਧਰ ਉੱਤੇ ਕਾਰੋਬਾਰ ਕੀਤਾ ਜਾ ਰਿਹਾ ਹੈ।
ਇਹ ਹਨ ਭਾਰਤ ਦੇ ਚਾਰ ਮਹਾਂਨਗਰਾਂ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ਵਿੱਚ ਪੈਟਰੋਲ ਤੇ ਡੀਜ਼ਲ ਦੇ ਰੇਟ:
ਸ਼ਹਿਰ | ਪੈਟਰੋਲ (ਰੁਪਏ/ਲਿਟਰ) | ਡੀਜ਼ਲ (ਰੁਪਏ/ਲਿਟਰ) |
ਦਿੱਲੀ | 74.63 | 66.99 |
ਮੁੰਬਈ | 80.29 | 70.28 |
ਕੋਲਕਾਤਾ | 77.29 | 69.40 |
ਚੇਨਈ | 77.58 | 70.82 |
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ–ਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ ਦੇ ਖਪਤਕਾਰ RSP <ਡੀਲਰ ਕੋਡ> ਲਿਖ ਕੇ 92249 92249 ਨੰਬਰ ਉੱਤੇ ਅਤੇ ਐੱਚਪੀਸੀਐੱਲ (HPCL) ਦੇ ਖਪਤਕਾਰ HPPRICE <ਡੀਲਰ ਕੋਡ> ਲਿਖ ਕੇ 92222 01122 ਨੰਬਰ ਉੱਤੇ ਭੇਜ ਸਕਦੇ ਹਨ। ਬੀਪੀਸੀਐੱਲ (BPCL) ਖਪਤਕਾਰ RSP <ਡੀਲਰ ਕੋਡ> ਲਿਖ ਕੇ 92231 12222 ਨੰਬਰ ਉੱਤੇ ਭੇਜ ਸਕਦੇ ਹਨ।
ਤੇਲ ਮਾਰਕਿਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਤੋਂ ਬਾਅਦ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੇ ਰੇਟ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਦਰਾਂ ਵਿੱਚ ਸੋਧ ਜਾਰੀ ਕਰਦੀਆਂ ਹਨ।