ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫੌਜੀਆਂ ਨੂੰ ਨਹੀਂ ਰੱਖ ਸਕਦੇ ਸੋਸ਼ਲ ਮੀਡੀਆ ਤੋਂ ਦੂਰ- ਬਿਪਿਨ ਰਾਵਤ

ਭਾਰਤੀ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਜਵਾਨਾਂ ਵਲੋਂ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਮੰਗਲਵਾਰ ਨੂੰ ਰਾਜਧਾਨੀ ਦਿੱਲੀ `ਚ ‘ਸੋਸ਼ਲ ਮੀਡੀਆ ਅਤੇ ਆਰਮਡ ਫੋਰਸਜ਼` ਦੇ ਵਿਸ਼ੇ `ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਵਾਨਾਂ ਨੂੰ ਸੋਸ਼ਲ ਮੀਡੀਆ ਤੋਂ ਦੂਰ ਰਹਿਣ ਲਈ ਨਹੀਂ ਕਹਿ ਸਕਦੇ, ਸੋਸ਼ਲ ਮੀਡੀਆ ਰਹੇਗਾ ਅਤੇ ਜਵਾਨ ਇਸ ਦੀ ਵਰਤੋਂ ਕਰਦੇ ਰਹਿਣਗੇ। 

 

 

 

 

ਹਾਲਾਂਕਿ ਫੌਜ ਮੁਖੀ ਨੇ ਕਿਹਾ ਕਿ ਸਾਨੂੰ ਇਹ ਦੇਖਣਾ ਪਵੇਗਾ ਕਿ ਸੋਸ਼ਲ ਮੀਡੀਆ ਤੋਂ ਕਿਸ ਤਰ੍ਹਾਂ ਲਾਭ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬੀਤੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਅਜਿਹੀਆਂ ਸਲਾਹਾਂ ਮਿਲੀਆਂ ਹਨ, ਜਿਨ੍ਹਾਂ `ਚ ਕਿਹਾ ਕਿ ਗਿਆ ਹੈ ਕਿ ਫੌਜ ਦੇ ਜਵਾਨਾਂ ਨੂੰ ਸੋਸ਼ਲ ਮੀਡੀਆ ਤੋਂ ਦੂਰੀ ਬਣਾਈ ਰੱਖਣੀ ਚਾਹੀਦੀ ਹੈ ਪਰ ਕੀ ਇੱਕ ਜਵਾਨ ਨੂੰ ਸਮਾਰਟ ਫੋਨ ਦੀ ਵਰਤੋਂ ਕਰਨ ਤੋਂ ਰੋਕਿਆ ਜਾ ਸਕਦਾ ਹੈ। 

 

ਬਿਪਿਨ ਰਾਵਤ ਨੇ ਕਿਹਾ ਕਿ ਤੁਸੀਂ ਕਿਸੇ ਨਾਲ ਜ਼ਬਰਦਸਤੀ ਨਹੀਂ ਕਰ ਸਕਦੇ। ਸਭ ਤੋਂ ਵਧੀਆ ਤਰੀਕਾ ਹੈ ਕਿ ਤੁਸੀਂ ਉਸ ਦੀ ਵਰਤੋਂ ਕਰੋ ਪਰ ਇਸ `ਚ ਵੀ ਅਨੁਸ਼ਾਸਨ ਹੋਣਾ ਜ਼ਰੂਰੀ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Do not keep soldiers away from social media - Bipin Rawat