ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵੱਟਸਐਪ ’ਤੇ ਭੜਕਾਊ ਮੈਸੇਜ ਸ਼ੇਅਰ ਕਰਨ ਵਾਲਿਆਂ ਦੀ ਖ਼ੈਰ ਨਹੀਂ!

ਰਾਂਚੀ ਪੁਲਿਸ ਨੇ ਵੱਟਸਐਪ ਗਰੁੱਪ ਦੇ ਐਡਮਿਨ ਅਤੇ ਮੈਂਬਰਾਂ ਸਮੇਤ ਹੋਰਨਾਂ ਸੋਸ਼ਲ ਮੀਡੀਆ ਪਲੇਟਫ਼ਾਰਮ ’ਤੇ ਫਿਰਕੂਵਾਦ ਮਾਹੌਲ ਨੂੰ ਵਿਗਾੜਨ ਵਾਲੇ ਮੈਸੇਜ, ਪੋਸਟ ਸ਼ੇਅਰ ਨਾ ਕਰਨ ਦੀ ਅਪੀਲ ਕੀਤੀ ਹੈ। ਅਜਿਹਾ ਕਰਨ ਤੇ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ।

 

ਪੁਲਿਸ ਨੇ ਕਿਹਾ ਕਿ ਜੇਕਰ ਅਜਿਹੀਆਂ ਪੋਸਟਾਂ ਸਾਹਮਣੇ ਆਉਂਦੀਆਂ ਹਨ ਤਾਂ ਐਡਮਿਨ ਜਾਂ ਸਬੰਧਤ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਝਾਰਖੰਡ ਦੇ ਵੱਖੋ ਵੱਖ ਹਿੱਸਿਆਂ ਚ ਗੈਰ-ਸਮਾਜਿਕ ਟਿੱਪਣੀਆਂ ਕਰਨ ’ਤੇ ਅਜਿਹੇ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਚੁਕੀ ਹੈ।

 

ਨਗਰ ਪੁਲਿਸ ਕਮਿਸ਼ਨਰ ਵਲੋਂ ਜਾਰੀ ਇਕ ਪ੍ਰੈਸ ਬਿਆਨ ਚ ਲਿਖਿਆ ਹੈ ਕਿ ਅਜਿਹਾ ਕੋਈ ਵੀ ਵੀਡੀਓ, ਫ਼ੋਟੋ, ਮੈਸੇਜ, ਪੋਸਟ ਵਾਇਰਲ ਨਾ ਕਰਨ ਜਿਹੜੀ ਕਿਸੇ ਵਿਅਕਤੀ, ਧਰਮ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੋਵੇ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Do not share such posts which can harm disturb communal harmony on social media says Ranchi police