ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

26 ਜਨਵਰੀ ਸਮਾਰੋਹ ਮੌਕੇ ਟਰੰਪ ਕਰ ਸਕਦੇ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ

ਡੋਨਾਲਡ ਟਰੰਪ

 ਗਣਤੰਤਰ ਦਿਵਸ ਸਮਾਰੋਹ ਮੌਕੇ ਭਾਰਤ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮੁੱਖ ਮਹਿਮਾਨ ਤੇ ਤੋਰ ਤੇ ਸ਼ਿਰਕਤ ਕਰਨ ਲਈ ਸੱਦਾ ਭੇਜਿਆ ਹੈ. ਭਾਰਤ ਵੱਲੋਂ ਪ੍ਰੀ-ਸੱਦਾ ਪੱਤਰ ਵਾਈਟ ਹਾਊਸ ਨੂੰ ਭੇਜਿਆ ਗਿਆ ਹੈ. ਤਾਂ ਜੋ ਇਹ ਪਤਾ ਲੱਗ ਸਕੇ ਕਿ ਜਨਵਰੀ ਵਿਚ ਟਰੰਪ ਲਈ ਨਵੀਂ ਦਿੱਲੀ ਆਉਣਾ ਸੰਭਵ ਹੋ ਸਕਦਾ ਹੈ ਜਾਂ ਨਹੀਂ। ਪਰ ਅਜੇ ਤੱਕ ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਮਿਲੀ।

 

ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਅਜੇ ਤੱਕ ਸਰਕਾਰੀ ਤੌਰ ਉਤੇ ਇਸ ਬਾਰੇ ਵਿਦੇਸ਼ ਵਿਭਾਗ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਮਿਲ ਸਕੀ। ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਲਈ ਰਸਮੀ ਸੱਦਾ ਪੱਤਰ ਭੇਜਣ ਤੋਂ ਪਹਿਲਾਂ ਪ੍ਰੀ ਸੱਦਾ ਪੱਤਰ ਭੇਜਿਆ ਜਾਂਦਾ ਹੈ ਤਾਂ ਕਿ ਇਹ ਪਤਾ ਲੱਗ ਸਕੇ ਕਿ ਮੁੱਖ ਮਹਿਮਾਨ ਵਜੋਂ ਆਉਣ ਵਾਲੇ ਲਈ ਆਉਣਾ ਮੁਨਾਸਿਬ ਹੈ ਜਾਂ ਨਹੀਂ। 

 

ਜੇਕਰ ਟਰੰਪ ਸੱਦਾ ਪੱਤਰ ਸਵੀਕਾਰ ਕਰਦੇ ਹਨ ਤਾਂ ਉਹ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਬਣਨ ਵਾਲੇ ਅਮਰੀਕਾ ਦੇ ਦੂਜੇ ਰਾਸ਼ਟਰਪਤੀ ਹੋਣਗੇ।  ਇਸ ਤੋਂ ਪਹਿਲਾਂ 2015 'ਚ ਉਸ ਸਮੇਂ ਦੇ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਮੁੱਖ ਮਹਿਮਾਨ ਵਜੋਂ ਆਏ ਸਨ।

 

ਦੂਜੇ ਪਾਸੇ, ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਦੀ ਅਮਰੀਕੀ ਵਿਦੇਸ਼ ਮੰਤਰੀ ਨਾਲ ਗੱਲਬਾਤ ਜੋ ਇਸ ਮਹੀਨੇ ਮੁਅੱਤਲ ਹੋ ਗਈ ਸੀ ਉਹ ਹੁਣ ਸਤੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਚ ਹੋਵੇਗੀ।