ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੋਨਾਲਡ ਟਰੰਪ ਦੀ ਭਾਰਤ ਫੇਰੀ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 24 ਫਰਵਰੀ ਨੂੰ ਦੋ ਦਿਨਾਂ ਭਾਰਤ ਦੌਰੇ 'ਤੇ ਰਹੇ ਹਨ, ਦੋਵਾਂ ਦੇਸ਼ਾਂ ਦਰਮਿਆਨ ਰੱਖਿਆ, ਸੁਰੱਖਿਆ, ਅੱਤਵਾਦ ਵਿਰੋਧੀ, ਵਪਾਰ, ਊਰਜਾ, ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸੰਪਰਕ ਅਤੇ ਹੋਰ ਦੁਵੱਲੇ ਸਬੰਧਾਂ ਨੂੰ ਹੋਰ ਗੂੜ੍ਹਾ ਕਰਨ ਲਈ ਮੁੱਦਿਆਂ 'ਤੇ ਵਿਆਪਕ ਤੌਰ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ

 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪੱਤਰਕਾਰਾਂ ਨੂੰ ਕਿਹਾ, “ਅਸੀਂ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਫੇਰੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ, ਜੋ ਸਾਡੇ ਵਿਸ਼ਵਵਿਆਪੀ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰੇਗੀ।

 

ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਰਮਿਆਨ ਗੱਲਬਾਤ ਵਿਆਪਕ ਹੋਵੇਗੀ ਤੇ ਸਾਡੀ ਰਣਨੀਤਕ ਭਾਈਵਾਲੀ ਨਾਲ ਜੁੜੇ ਮੁੱਦਿਆਂ, ਜਿਨ੍ਹਾਂ ਵਿੱਚ ਰੱਖਿਆ, ਸੁਰੱਖਿਆ, ਅੱਤਵਾਦ ਵਿਰੋਧੀ, ਵਪਾਰ, ਊਰਜਾ, ਦੋਵਾਂ ਦੇਸ਼ਾਂ ਦੇ ਲੋਕਾਂ ਦਰਮਿਆਨ ਸੰਪਰਕ ਅਤੇ ਹੋਰ ਦੁਵੱਲੇ ਮਾਮਲਿਆਂਤੇ ਵਿਚਾਰ ਵਟਾਂਦਰੇ ਹੋਣਗੇ।

 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, “ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਅਮਰੀਕਾ ਵਿਚਾਲੇ ਅੱਤਵਾਦ ਵਿਰੋਧੀ ਇਕ ਮਜ਼ਬੂਤ ​​ਸਹਿਯੋਗ ਪ੍ਰਗਟ ਹੋਇਆ ਹੈ। ਦੋਵਾਂ ਦੇਸ਼ਾਂ ਦਰਮਿਆਨ ਅੱਤਵਾਦ ਵਿਰੋਧੀ ਖੇਤਰ ਬਹੁਤ ਸਹਿਯੋਗ ਹੈ। ਪਾਕਿਸਤਾਨ ਅਧਾਰਤ ਅੱਤਵਾਦੀਆਂ ਨੂੰ ਚਿੰਨਹਿਤ ਕਰਨ ਵਿੱਚ ਅਮਰੀਕਾ ਵੱਲੋਂ ਬਹੁਤ ਸਹਿਯੋਗ ਮਿਲਿਆ.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Donald Trump India visit strong cooperation between India and US on counter terrorism