ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ ਬਾਰੇ ਅਮਰੀਕੀ ਰਾਸ਼ਟਰਪਤੀ ਟਰੰਪ ਦੀ ਪੇਸ਼ਕਸ਼ 'ਤੇ ਭਾਰਤ ਦਾ ਜਵਾਬ, ਤੀਜੀ ਧਿਰ ਦੀ ਲੋੜ ਨਹੀਂ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇੱਕ ਵਾਰ ਫਿਰ ਕਸ਼ਮੀਰ ਮੁੱਦਾ ਚੁੱਕਣ 'ਤੇ ਭਾਰਤ ਸਰਕਾਰ ਨੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਕਸ਼ਮੀਰ ਮੁੱਦੇ 'ਤੇ ਤੀਜੀ ਧਿਰ ਦੀ ਕੋਈ ਭੂਮਿਕਾ ਨਹੀਂ ਹੈ।
 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਕਸ਼ਮੀਰ ਮੁੱਦੇ ਅਤੇ ਉਸ ਦੀ ਵਿਚੋਲੇਗੀ ਨੂੰ ਲੈ ਕੇ ਸਾਡਾ ਸਟੈਂਡ ਪੂਰੀ ਤਰ੍ਹਾਂ ਸਪੱਸ਼ਟ ਹੈ। ਮੈਂ ਇਕ ਵਾਰ ਮੁੜ ਤੋਂ ਦੁਹਰਾਉਂਦਾ ਹਾਂ ਕਿ ਇਸ ਮਾਮਲੇ ਵਿੱਚ ਕਿਸੇ ਵੀ ਤੀਜੀ ਧਿਰ ਦੀ ਕੋਈ ਭੂਮਿਕਾ ਦੀ ਲੋੜ ਨਹੀਂ ਹੈ।

 

 

ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਜੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੁਵੱਲੀ ਮੁੱਦਾ ਹੈ ਜਿਸ ‘ਤੇ ਵਿਚਾਰ ਵਟਾਂਦਰੇ ਦੀ ਲੋੜ ਹੈ ਤਾਂ ਇਹ ਦੋਵਾਂ ਦੇਸ਼ਾਂ ਵਿਚਾਲੇ ਸ਼ਿਮਲਾ ਸਮਝੌਤੇ ਤਹਿਤ ਦੋ ਦੇਸ਼ਾਂ ਵਿਚਕਾਰ ਕੀਤਾ ਜਾਣਾ ਚਾਹੀਦਾ ਹੈ। ਪਰ ਇਸ ਲਈ ਪਾਕਿਸਤਾਨ ਨੂੰ ਦਹਿਸ਼ਤ, ਦੁਸ਼ਮਣੀ ਅਤੇ ਹਿੰਸਾ ਤੋਂ ਮੁਕਤ ਮਾਹੌਲ ਪੈਦਾ ਕਰਨਾ ਹੋਵੇਗਾ। 

 

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਨੇ ਕਸ਼ਮੀਰ ਵਿੱਚ ਡਰ ਪੈਦਾ ਕਰਨ ਵਾਲੀ ਸਥਿਤੀ ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਅਸਫ਼ਲ ਰਿਹਾ। ਗਲੋਬਲ ਭਾਈਚਾਰੇ ਉਸ ਦੇ ਦੋਹਰੇ ਮਾਪਦੰਡਾਂ ਨੂੰ ਸਮਝਦੀ ਹੈ।

 

ਇਸ ਤੋਂ ਪਹਿਲਾਂ ਟਰੰਪ ਦੀ ਪੇਸ਼ਕਸ਼ 'ਤੇ ਸਰਕਾਰੀ ਸੂਤਰਾਂ ਨੇ ਬੁੱਧਵਾਰ ਨੂੰ ਕਿਹਾ ਕਿ ਕਸ਼ਮੀਰ ਮੁੱਦੇ 'ਤੇ ਕਿਸੇ ਤੀਜੀ ਧਿਰ ਦੀ ਭੂਮਿਕਾ ਦੀ ਕੋਈ ਗੁੰਜਾਇਸ਼ ਨਹੀਂ ਹੈ। ਭਾਰਤ ਲੰਮੇ ਸਮੇਂ ਤੋਂ ਇਹ ਵਿਚਾਰ ਰੱਖਦਾ ਆ ਰਿਹਾ ਹੈ ਕਿ ਕਸ਼ਮੀਰ ਦਾ ਮੁੱਦਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਦੁਵੱਲੀ ਮੁੱਦਾ ਹੈ ਅਤੇ ਕਿਸੇ ਵੀ ਤੀਜੀ ਧਿਰ ਵੱਲੋਂ ਵਿਚੋਲਗੀ ਜਾਂ ਦਖ਼ਲਅੰਦਾਜ਼ੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਦਾਵੋਸ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਮਰੀਕਾ ਕਸ਼ਮੀਰ ਮੁੱਦੇ ਨਾਲ ਜੁੜੇ ਘਟਨਾਕ੍ਰਮ ਉੱਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਉਸ ਨੇ ਵਿਵਾਦ ਸੁਲਝਾਉਣ ਵਿੱਚ ਮਦਦ ਕਰਨ ਲਈ ਵਾਰ ਵਾਰ ਪੇਸ਼ਕਸ਼ਾਂ ਕੀਤੀਆਂ ਸਨ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Donald Trump raising Kashmir issue again india says there is no role for any third party in this matter