ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਔਰਤਾਂ ਕਿਸੇ ਅਜਨਬੀ ਨਾਲ ਗੱਲ ਨਾ ਕਰਨ' - ਉੜੀਸਾ ਪੁਲਿਸ ਨੇ ਦਿੱਤੀ ਸਲਾਹ

ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਮਹਿਲਾ ਡਾਕਟਰ ਨਾਲ ਸਮੂਹਕ ਬਲਾਤਕਾਰ, ਹੱਤਿਆ ਅਤੇ ਸਾੜ ਦੇਣ ਦੀ ਦਿਲ ਦਹਿਲਾਉਣ ਵਾਲੇ ਮਾਮਲੇ ਨੇ ਪੂਰੇ ਦੇਸ਼ 'ਚ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ 'ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ 'ਚ ਪੁਲਿਸ ਦੀ ਲਾਪਰਵਾਹੀ ਵੀ ਖੁੱਲ੍ਹ ਕੇ ਸਾਹਮਣੇ ਆਈ ਹੈ, ਜਿਸ ਕਰ ਕੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਉੱਧਰ ਉੜੀਸਾ ਪੁਲਿਸ ਨੇ ਸੂਬੇ 'ਚ ਔਰਤਾਂ ਦੀ ਸੁਰੱਖਿਆ ਲਈ ਇੱਕ ਅਜੀਬੋ-ਗਰੀਬ ਫੁਰਮਾਨ ਜਾਰੀ ਕੀਤਾ ਹੈ।
 

ਦਰਅਸਲ, ਭੁਵਨੇਸ਼ਵਰ ਅਤੇ ਕਟਕ ਪੁਲਿਸ ਨੇ ਹੈਦਰਾਬਾਦ ਬਲਾਤਕਾਰ ਮਾਮਲੇ ਤੋਂ ਬਾਅਦ ਔਰਤਾਂ ਲਈ ਜਾਰੀ ਕੀਤੀ ਗਈ ਸਾਵਧਾਨੀ ਸਲਾਹ 'ਚ ਕਿਹਾ ਹੈ ਕਿ ਔਰਤਾਂ ਕਿਸੇ ਵੀ ਅਜਨਬੀ 'ਤੇ ਭਰੋਸਾ ਨਾ ਕਰਨ ਅਤੇ ਨਾ ਹੀ ਉਨ੍ਹਾਂ ਨਾਲ ਗੱਲਬਾਤ ਕਰਨ। ਔਰਤਾਂ ਸ਼ਾਪਿੰਗ ਏਰੀਆ, ਪੈਟਰੋਲ ਪੰਪ ਜਿਹੀਆਂ ਥਾਵਾਂ 'ਤੇ ਇਕੱਲੀਆਂ ਨਾ ਜਾਣ। ਇਸ ਐਡਵਾਈਜ਼ਰੀ ਤੋਂ ਪੁਲਿਸ 'ਤੇ ਇੱਕ ਵਾਰ ਫਿਰ ਤੋਂ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ। ਇਸ ਐਡਵਾਈਜ਼ਰੀ ਨੂੰ ਜਾਰੀ ਕਰ ਕੇ ਪੁਲਿਸ ਆਪਣੀ ਜਿੰਮੇਵਾਰੀਆਂ ਤੋਂ ਪਿੱਛਾ ਛੁਡਾਉਣ ਦੀ ਕੋਸ਼ਿਸ਼ ਕਰ ਰਹੀ ਹੈ।
 

ਜ਼ਿਕਰਯੋਗ ਹੈ ਕਿ ਹੈਦਰਾਬਾਦ-ਬੰਗਲੁਰੂ ਹਾਈਵੇਅ 'ਤੇ ਮਹਿਲਾ ਸਰਕਾਰੀ ਡਾਕਟਰ ਦੀ ਲਾਸ਼ ਮਿਲੀ ਸੀ। ਮਹਿਲਾ ਡਾਕਟਰ ਨਾਲ ਸਮੂਹਕ ਬਲਾਤਕਾਰ ਮਗਰੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਮੁਲਜ਼ਮਾਂ ਨੇ ਉਸ ਦੀ ਲਾਸ਼ ਨੂੰ ਸਾੜ ਕੇ ਇਕ ਪੁੱਲ ਹੇਠਾਂ ਸੁੱਟ ਦਿੱਤਾ ਸੀ। ਹੈਦਰਾਬਾਦ ਪੁਲਿਸ ਨੇ ਸੀਸੀਟੀਵੀ ਫੁਟੇਜ਼ ਦੇ ਆਧਾਰ 'ਤੇ ਉਕਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਟਰੱਕ ਡਰਾਈਵਰ ਅਤੇ ਕਲੀਨਰ ਹਨ। ਇਨ੍ਹਾਂ ਨੇ ਸ਼ਰਾਬ ਪੀਣ ਤੋਂ ਬਾਅਦ ਮਹਿਲਾ ਡਾਕਟਰ ਨੂੰ 7 ਘੰਟੇ ਤਕ ਬੰਦੀ ਬਣਾ ਕੇ ਸਮੂਹਕ ਬਲਾਤਕਾਰ ਕੀਤਾ ਸੀ। ਇਸ ਤੋਂ ਬਾਅਦ ਉਸ ਦੀ ਹੱਤਿਆ ਕਰ ਕੇ ਲਾਸ਼ 30 ਕਿਲੋਮੀਟਰ ਦੂਰ ਲਿਜਾ ਕੇ ਅੱਗ ਲਗਾ ਦਿੱਤੀ ਸੀ।
 

ਵੈਟਰਨਰੀ ਡਾਕਟਰ ਸ਼ਾਦਨਗਰ 'ਚ ਰਹਿੰਦੀ ਸੀ ਅਤੇ ਇੱਥੋਂ ਲਗਭਗ 30 ਕਿਲੋਮੀਟਰ ਦੂਰ ਸ਼ਮਸਾਬਾਦ 'ਚ ਇੱਕ ਵੈਟਰਨਰੀ ਹਸਪਤਾਲ 'ਚ ਕੰਮ ਕਰਦੀ ਸੀ। ਉਹ ਰੋਜ਼ਾਨਾ ਹੈਦਰਾਬਾਦ-ਬੰਗਲੁਰੂ ਨੈਸ਼ਨਲ ਹਾਈਵੇਅ 'ਤੇ ਸਥਿਤ ਤੋਂਡੁਪੱਲੀ ਟੋਲ ਪਲਾਜ਼ਾ 'ਤੇ ਆਪਣੀ ਸਕੂਟੀ ਪਾਰਕ ਕਰਦੀ ਸੀ ਅਤੇ ਇੱਥੋਂ ਕੈਬ ਲੈ ਕੇ ਹਸਪਤਾਲ ਤੱਕ ਜਾਂਦੀ ਸੀ। ਡਾਕਟਰ ਨਾਲ ਬੁੱਧਵਾਰ ਰਾਤ ਤੋਂ ਵੀਰਵਾਰ ਤੜਕੇ ਤਕ ਬਲਾਤਕਾਰ ਹੋਇਆ। ਪੁਲਿਸ ਨੇ ਚਾਰਾ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 14 ਦਿਨ ਦੀ ਨਿਆਂਇਕ ਹਿਰਾਸਤ 'ਚ ਲੈ ਲਿਆ ਹੈ। ਇਸ ਮਾਮਲੇ 'ਚ ਲਾਪਰਵਾਹੀ ਵਰਤਣ ਦੇ ਦੋਸ਼ 'ਚ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dont talk to strangers Bhubaneswar Cuttack Police issues advisory