ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟਰੱਕ ਨਾਲ ਟਕਰਾਈ ਬੱਸ, ਅੱਗ ਲੱਗੀ, ਯਾਤਰੀਆਂ ਦੇ ਜ਼ਿੰਦਾ ਸੜਨ ਦਾ ਖ਼ਦਸ਼ਾ

ਕਾਨਪੁਰ ਕੰਨੌਜ ਵਿੱਚ ਸ਼ੁੱਕਰਵਾਰ ਰਾਤ ਕਰੀਬ 9 ਵਜੇ ਇਕ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾ ਗਈ। ਛੀਬਰਾਮਓ ਵਿੱਚ ਜੀਟੀ ਰੋਡ 'ਤੇ ਹੋਈ ਇਸ ਟੱਕਰ ਤੋਂ ਬਾਅਦ ਬੱਸ ਅਤੇ ਟਰੱਕ ਨੂੰ ਅੱਗ ਲੱਗ ਗਈ। ਬੱਸ ਵਿੱਚ 50 ਯਾਤਰੀ ਸਵਾਰ ਸਨ। 

 

 

 

ਚਸ਼ਮਦੀਦਾਂ ਅਨੁਸਾਰ 10-15 ਸਵਾਰਾਂ ਨੇ ਬੱਸ ਵਿੱਚੋਂ ਛਾਲ ਮਾਰ ਦਿੱਤੀ ਅਤੇ ਆਪਣੀ ਜਾਨ ਬਚਾਈ। ਇਸ ਹਾਦਸੇ ਵਿੱਚ ਕਈ ਯਾਤਰੀਆਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਕਾਨਪੁਰ ਰੇਂਜ ਦੇ ਆਈਜੀ ਮੋਹਿਤ ਅਗਰਵਾਲ ਨੇ ਦੱਸਿਆ ਕਿ 13 ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।

 

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਤੁਰੰਤ ਮੌਕੇ 'ਤੇ ਪਹੁੰਚਣ, ਰਾਹਤ ਅਤੇ ਬਚਾਅ ਕਾਰਜਾਂ ਨੂੰ ਜਲਦੀ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।

 

ਧੁੰਦ ਕਾਰਨ ਹੋਈ ਟੱਕਰ
 

ਖ਼ਬਰਾਂ ਅਨੁਸਾਰ ਸਲੀਪਰ ਬੱਸ ਫਰੂਖਾਬਾਦ ਤੋਂ ਜੈਪੁਰ ਜਾ ਰਹੀ ਸੀ। ਧੁੰਦ ਕਾਰਨ ਬੱਸ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਟਰੱਕ ਨੂੰ ਅੱਗ ਲੱਗ ਗਈ ਜਿਸ ਨਾਲ ਬੱਸ ਵੀ ਅੱਗ ਦੀ ਲਪੇਟ ਵਿੱਚ ਆ ਗਈ।
 


  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Double decker bus collided with DCM fierce fire broke out many passengers stranded