ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਝਾਰਖੰਡ ’ਚ ਕਾਂਗਰਸ ਨੂੰ ਝਟਕਾ : ਸਾਬਕਾ ਪ੍ਰਧਾਨ 'ਆਪ' ਵਿਚ ਸ਼ਾਮਲ

ਝਾਰਖੰਡ ’ਚ ਕਾਂਗਰਸ ਨੂੰ ਝਟਕਾ : ਸਾਬਕਾ ਪ੍ਰਧਾਨ ਆਪ ਵਿਚ ਸ਼ਾਮਲ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਹੇ ਅਜੇ ਕੁਮਾਰ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ। ਝਾਰਖੰਡ ਕਾਂਗਰਸ ਲਈ ਇਹ ਇਕ ਤਰ੍ਹਾਂ ਦਾ ਵੱਡਾ ਝਟਕਾ ਹੈ, ਕਿਉਂਕਿ ਅਜੇ ਕੁਮਾਰ ਝਾਰਖੰਡ ਵਿਚ ਕਾਂਗਰਸ ਦੇ ਨਾ ਸਿਰਫ ਸਾਬਕਾ ਪ੍ਰਧਾਨ ਸਨ, ਸਗੋਂ ਮਜ਼ਬੂਤ ਆਗੂ ਸਨ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਇਸ ਨਾਲ ਆਮ ਆਦਮੀ ਪਾਰਟੀ ਨੂੰ ਲਾਭ ਮਿਲ ਸਕਦਾ ਹੈ।

 

 

ਵੀਰਵਾਰ ਨੂੰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੈ ਕੁਮਾਰ ਨੇ ਆਮ ਆਦਮੀ ਪਾਰਟੀ ਜੁਆਇੰਨ ਕੀਤੀ। ਜ਼ਿਕਰਯੋਗ ਹੈ ਕਿ ਅਜੈ ਕੁਮਾਰ ਨੇ ਲੋਕ ਸਭਾ ਚੋਣਾਂ ਵਿਚ ਖਰਾਬ ਪ੍ਰਦਰਸ਼ਨ ਦੇ ਬਾਅਦ ਕਾਂਗਰਸ ਪ੍ਰਧਾਨ ਤੋਂ ਅਸਤੀਫਾ ਦੇ ਦਿੱਤਾ ਸੀ।

 

ਵੀਰਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਅੱਜ ਇਕ ਬਹੁਤ ਹੀ ਮਹੱਤਵਪੂਰਣ ਸਾਥੀ ਅਜੇ ਕੁਮਾਰ ਸਾਡੇ ਨਾਲ ਜੁੜ ਰਹੇ ਹਨ, ਮੈਂ ਤਹਿ ਦਿਲੋਂ ਅਜੇ ਕੁਮਾਰ ਦਾ ਆਮ ਆਦਮੀ ਪਾਰਟੀ ਵਿਚ ਸਵਾਗਤ ਕਰਦਾ ਹਾਂ।

 

ਅਜੇ ਕੁਮਾਰ ਨੇ ਕਿਹਾ ਕਿ ‘ਆਪ’ ਹੀ ਸੱਚੇ ਅਰਥਾਂ ਵਿਚ ‘ਆਮ ਆਦਮੀ ਦੀ ਪਾਰਟੀ ਹੈ ਜਿਸ ਵਿਚ ਕੋਈ ਵੀ ਸ਼ਾਮਲ ਹੋ ਸਕਦਾ ਹੈ ਅਤੇ ਵਿਕਾਸ ਲਈ ਕੰਮ ਕਰ ਸਕਦਾ ਹੈ। ਸਾਬਕਾ ਆਈਪੀਐਸ ਅਧਿਕਾਰੀ ਕੁਮਾਰ ਨੇ ਪਿਛਲੇ ਮਹੀਨੇ ਝਾਰਖੰਡ ਕਾਂਗਰਸ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਕੁਝ ਸਹਿਯੋਗੀਆਂ ਉਤੇ ਪਾਰਟੀ ਦੀ ਥਾਂ ਆਪਣੇ ਨਿੱਜੀ ਹਿੱਤਾਂ ਨੂੰ ਵਧਾਵਾ ਦੇਣ ਅਤੇ ਭ੍ਰਿਸ਼ਟਾਚਾਰ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dr Ajay Kumar Jharkhand Congress ex President Joins aap say Manish Sisodia