ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ 'ਚ DSGMC ਨੇ ਵੰਡਿਆ ਲੰਗਰ

1 / 2ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ 'ਚ DSGMC ਨੇ ਵੰਡਿਆ ਲੰਗਰ

2 / 2ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ 'ਚ DSGMC ਨੇ ਵੰਡਿਆ ਲੰਗਰ

PreviousNext

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਵੱਲੋਂ ਉੱਤਰ ਪੂਰਬੀ ਦਿੱਲੀ ਦੇ ਇਲਾਕੇ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ ਵੰਡਿਆ ਗਿਆ। 

 

 

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਫਿਰਕੂ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ। ਇਹ ਜਾਣਕਾਰੀ ਦਿੱਲੀ ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਦਿੱਤੀ। ਉੱਤਰ-ਪੂਰਬੀ ਦਿੱਲੀ ਦੇ ਦੰਗਾ ਪ੍ਰਭਾਵਤ ਇਲਾਕਿਆਂ ਵਿੱਚ ਦੁਕਾਨਾਂ ਖੁੱਲ੍ਹਣ ਨਾਲ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਗਏ ਹਨ।

 

 

ਸੋਮਵਾਰ ਤੋਂ ਉੱਤਰ-ਪੂਰਬੀ ਜ਼ਿਲ੍ਹੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਲਗਭਗ 7,000 ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਸ਼ਾਂਤੀ ਬਣਾਈ ਰੱਖਣ ਲਈ ਦਿੱਲੀ ਪੁਲਿਸ ਦੇ ਸੈਂਕੜੇ ਕਰਮਚਾਰੀ ਡਿਊਟੀ 'ਤੇ ਹਨ। ਚਾਰ ਦਿਨ ਪਹਿਲਾਂ ਸ਼ੁਰੂ ਹੋਈਆਂ ਫਿਰਕੂ ਝੜਪਾਂ ਵਿੱਚ 200 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਇਸ ਹਿੰਸਾ ਤੋਂ ਪ੍ਰਭਾਵਤ ਖੇਤਰਾਂ ਵਿੱਚ ਜ਼ਫਰਾਬਾਦ, ਮੌਜਪੁਰ, ਚਾਂਦਬਾਗ, ਖੁਰੇਜੀ ਖਾਸ ਅਤੇ ਭਜਨਪੁਰਾ ਸ਼ਾਮਲ ਹਨ।
. .....

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:DSGMC distributes food to people in Shiv Vihar area in Delhi which witnessed violence in the last few days