ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

DSP ਦਵਿੰਦਰ ਸਿੰਘ ਤੋਂ ਖੋਹਿਆ ਸ਼ੇਰ–ਏ–ਕਸ਼ਮੀਰ ਦਾ ਤਮਗ਼ਾ

DSP ਦਵਿੰਦਰ ਸਿੰਘ ਤੋਂ ਖੋਹਿਆ ਸ਼ੇਰ–ਏ–ਕਸ਼ਮੀਰ ਦਾ ਤਮਗ਼ਾ

ਹਿਜ਼ਬੁਲ ਮੁਜਾਹਿਦੀਨ ਅੱਤਵਾਦੀਆਂ ਨਾਲ ਗ੍ਰਿਫ਼ਤਾਰ ਕੀਤੇ ਗਏ ਡੀਐੱਸਪੀ ਦਵਿੰਦਰ ਸਿੰਘ ਨੂੰ ਦਿੱਤਾ ਸ਼ੇਰ–ਏ–ਕਸ਼ਮੀਰ ਦਾ ਤਮਗ਼ਾ ਖੋਹ ਲਿਆ ਗਿਆ ਹੈ। ਜੰਮੂ–ਕਸ਼ਮੀਰ ਸਰਕਾਰ ਨੇ ਮੁਅੱਤਲ ਪੁਲਿਸ ਅਧਿਕਾਰੀ ਤੋਂ ਇਹ ਤਮਗ਼ਾ ਵਾਪਸ ਲੈ ਲਿਆ ਹੈ। ਇਸ ਬਾਰੇ ਸਥਾਨਕ ਸਰਕਾਰ ਵੱਲੋਂ ਹੁਕਮ ਜਾਰੀ ਹੋਏ ਸਨ।

 

 

ਜੰਮੂ–ਕਸ਼ਮੀਰ ਦੇ ਪੁਲਿਸ ਮੁਖੀ ਦਿਲਬਾਗ਼ ਸਿੰਘ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਨਾਲ ਗ੍ਰਿਫ਼ਤਾਰ ਕੀਤੇ ਗਏ ਡੀਐੱਸਪੀ ਦਵਿੰਦਰ ਸਿੰਘ ਨੂੰ ਬਰਖ਼ਾਸਤ ਕਰਨ ਤੇ ਇਹ ਮਾਮਲਾ ਰਾਸ਼ਟਰੀ ਜਾਂਚ ਏਜੰਸੀ (NIA) ਹਵਾਲੇ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।

 

 

ਉਨ੍ਹਾਂ ਕਿਹਾ ਸੀ ਕਿ ਪੁਲਿਸ ਨੇ ਸਾਲ 2018 ਦੌਰਾਨ ਆਜ਼ਾਦੀ ਦਿਹਾੜੇ ਮੌਕੇ ਜੰਮੂ–ਕਸ਼਼ਮੀਰ ਸਰਕਾਰ ਵੱਲੋਂ ਦਵਿੰਦਰ ਸਿੰਘ ਨੂੰ ਦਿੱਤਾ ਵੀਰਤਾ ਮੈਡਲ ਵਾਪਸ ਲੈਣ ਦੀ ਸਿਫ਼ਾਰਸ਼ ਕੀਤੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਪੁਲਿਸ ਸਖ਼ਤ ਕਾਰਵਾਈ ਕਰੇਗੀ ਕਿਉਂਕਿ ਅਸੀਂ ਅਜਿਹੇ ਲੋਕਾਂ ਨੂੰ ਬਚਾਉਣ ਜਾਂ ਸੁਰੱਖਿਆ ਪ੍ਰਦਾਨ ਕਰਨ ਵਿੱਚ ਵਿਸ਼ਵਾਸ ਨਹੀਂ ਕਰਦੇ, ਜਿਨ੍ਹਾਂ ਦੀ ਪੁਲਿਸ ਬਲ, ਰਾਸ਼ਟਰ ਤੇ ਆਪਣੇ ਲੋਕਾਂ ਪ੍ਰਤੀ ਕੋਈ ਨਿਸ਼ਠਾ ਨਹੀਂ ਹੈ।

 

 

ਉੱਧਰ ਜਾਂਚ ਦੌਰਾਨ NIA ਦੇ ਡਾਇਰੈਕਟਰ ਜਨਰਲ ਵਾਈਸੀ ਮੋਦੀ ਨੇ ਬੁੱਧਵਾਰ 15 ਜਨਵਰੀ ਨੂੰ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਨਾਲ ਮੁਲਾਕਾਤ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਪੂਰੇ ਮਾਮਲੇ ਵਿੱਚ ਜਾਂਚ ਦੀ ਪ੍ਰਗਤੀ ਨੂੰ ਲੈ ਕੇ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਨਾਲ ਮੁਲਾਕਾਤ ਕੀਤੀ ਹੈ।

 

 

ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਸਾਰੇ ਮਾਮਲੇ ਵਿੱਚ ਜਾਂਚ ਦੀ ਪ੍ਰਗਤੀ ਨੂੰ ਲੈ ਕੇ ਗ੍ਰਹਿ ਸਕੱਤਰ ਨੂੰ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦਵਿੰਦ ਸਿੰਘ ਦੇ ਮਾਮਲੇ ’ਚ ਸਰਕਾਰ ਦਾ ਰਵੱਈਆ ਬਹੁਤ ਸਖ਼ਤ ਹੈ।

 

 

NIA ਨੂੰ ਸਾਰੇ ਪੱਖਾਂ ਦੀ ਵਿਸਥਾਰ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ, ਜਿਸ ਨਾਲ ਗ੍ਰਿਫ਼ਤਾਰ DSP ਦੇ ਕਾਰਨਾਮਿਆਂ ਦਾ ਕੱਚਾ ਚਿੱਠਾ ਖੋਲ੍ਹਿਆ ਜਾ ਸਕੇ। ਹਾਲੇ NIA ਇਸ ਮਾਮਲੇ ਬਾਰੇ ਕੁਝ ਵੀ ਕਹਿਣ ਤੋਂ ਬਚ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:DSP Davinder Singh stripped off Sher e Kashmir Medal