ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕਸ਼ਮੀਰ ’ਚ ਮੁਕਾਬਲਾ – DSP ਸ਼ਹੀਦ, 3 ਜੈਸ਼ ਅੱਤਵਾਦੀ ਵੀ ਮਰੇ

ਸ਼ਹੀਦ ਹੋਏ ਡੀਐੱਸਪੀ ਅਮਨ ਠਾਕੁਰ ਦੀ ਸੈਲਫ਼ੀ

ਜੰਮੂ–ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਜ ਐਤਵਾਰ ਨੂੰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਇੱਕ ਗਹਿਗੱਚ ਮੁਕਾਬਲੇ ਦੌਰਾਨ ਡੀਐੱਸਪੀ (DSP) ਅਮਨ ਠਾਕੁਰ ਸ਼ਹੀਦ ਹੋ ਗਏ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਕੁਝ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖ਼ਬਰ ਮਿਲਦਿਆਂ ਹੀ ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲ੍ਹੇ ਦੇ ਤੁਰੀਗਾਮ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

 

 

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਉੱਤੇ ਗੋਲੀਬਾਰੀ ਕੀਤੀ। ਫ਼ੌਜ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਇਹ ਗੋਲੀਬਾਰੀ ਦੇਰ ਸ਼ਾਮੀਂ ਜਾ ਕੇ ਰੁਕੀ।

 

 

ਰਾਸ਼ਟਰੀ ਰਾਈਫ਼ਲਜ਼, ਸੀਆਰਪੀਐੱਫ਼ ਤੇ ਐੱਸਓਜੀ ਵੱਲੋਂ ਚਲਾਈ ਗਈ ਸਾਂਝੀ ਮੁਹਿੰਮ ਦੌਰਾਨ ਜੈਸ਼–ਏ–ਮੁਹੰਮਦ ਦੇ ਤਿੰਨ  ਅੱਤਵਾਦੀ ਮਾਰੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਮੁਕਾਬਲੇ ਵਿੱਚ ਮੇਜਰ ਰੈਂਕ ਦੇ ਇੱਕ ਅਧਿਕਾਰੀ ਬਹੁਤ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇੱਕ ਜਵਾਨ ਤੇ ਇੱਕ ਪੁਲਿਸ ਕਰਮਚਾਰੀ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਕਸ਼ਮੀਰ ’ਚ ਮੁਕਾਬਲਾ – DSP ਸ਼ਹੀਦ, 1 ਜੈਸ਼ ਅੱਤਵਾਦੀ ਵੀ ਮਰਿਆ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:DSP martyred in Kashmir encounter 1 Jaish militant also dead