ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਮਰਦਗੀ ਕਾਰਨ ਪਤਨੀ ਛੱਡ ਗਈ ਤਾਂ ਲੈ ਲਈ ਪਿਓ ਦੀ ਜਾਨ

ਉੱਤਰ ਪ੍ਰਦੇਸ਼ ਦੇ ਦਾਦਰੀ ਦੇ ਜਾਰਚਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਕਲੌਂਦਾ 'ਚ ਸ਼ੁੱਕਰਵਾਰ ਦੇਰ ਰਾਤ ਨੌਜਵਾਨ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਮੁਲਜ਼ਮ ਨੂੰ ਸ਼ੱਕ ਸੀ ਕਿ ਉਸ ਦੇ ਪਿਤਾ ਨੇ ਉਸ ਨੂੰ ਨਪੁੰਸਕ ਬਣਾਇਆ। ਪਿੰਡ ਦੇ ਕੁਝ ਲੋਕਾਂ ਨੇ ਉਸ ਨੂੰ ਦੱਸਿਆ ਸੀ ਕਿ ਉਸ ਦੇ ਪਿਤਾ ਨੇ ਉਸ ਨੂੰ ਨਾਮਰਦ ਬਣਾਉਣ ਲਈ ਦਵਾਈ ਦਿੱਤੀ ਸੀ। ਇਸ ਕਰਕੇ ਉਸ ਦਾ ਮਾਨਸਿਕ ਸੰਤੁਲਨ ਠੀਕ ਨਹੀਂ ਸੀ। ਮੁਲਜ਼ਮ ਨੇ ਪੁਲਿਸ ਸਾਹਮਣੇ ਪਿਤਾ ਦੀ ਹੱਤਿਆ ਦਾ ਜੁਰਮ ਕਬੂਲ ਕਰ ਲਿਆ ਹੈ।
 

ਡੀਸੀਪੀ ਗ੍ਰੇਟਰ ਨੋਇਡਾ ਰਾਜੇਸ਼ ਕੁਮਾਰ ਸਿੰਘ ਨੇ ਦੱਸਿਆ ਕਿ 56 ਸਾਲਾ ਰਾਮਭੂਲ ਆਪਣੇ ਦੋ ਪੁੱਤਰਾਂ ਨਾਲ ਕਲੌਂਦਾ ਪਿੰਡ ਵਿੱਚ ਰਹਿੰਦਾ ਸੀ। ਰਾਮਭੂਲ ਦਾ ਛੋਟਾ ਬੇਟਾ ਲਲਿਤ ਨਪੁੰਸਕ ਹੈ। ਉਸ ਦਾ 5 ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਉਸ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਸੀ। ਇਸ ਤੋਂ ਬਾਅਦ ਪਿੰਡ ਵਾਲਿਆਂ ਨੇ ਉਸ ਨੂੰ ਮਿਹਣਾ ਮਾਰਨਾ ਸ਼ੁਰੂ ਕਰ ਦਿੱਤਾ। ਪਿਤਾ ਨੇ ਬੇਟੇ ਦਾ ਇਲਾਜ ਵੀ ਕਰਵਾਇਆ ਪਰ ਉਹ ਠੀਕ ਨਾ ਹੋਇਆ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਲੱਗਿਆ।

 


 

ਲਲਿਤ ਸ਼ੁੱਕਰਵਾਰ ਰਾਤ ਨੂੰ ਆਪਣੇ ਪਿਤਾ ਦੇ ਕਮਰੇ 'ਚ ਸੁੱਤਾ ਪਿਆ ਸੀ। ਦੇਰ ਰਾਤ ਉਹ ਉੱਠਿਆ ਅਤੇ ਪਿਤਾ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ। ਸਵੇਰੇ ਰਾਮਭੂਲ ਦੇ ਵੱਡੇ ਬੇਟੇ ਅਰੁਣ ਨੇ ਆਪਣੇ ਪਿਤਾ ਦੀ ਲਾਸ਼ ਨੂੰ ਬਿਸਤਰੇ 'ਤੇ ਖੂਨ ਨਾਲ ਲਥਪਥ ਹਾਲਤ ਵਿੱਚ ਪਏ ਦੇਖਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੁਲਜ਼ਮ ਲਲਿਤ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ।
 

ਲੋਕਾਂ ਦੇ ਤਾਅਨਿਆਂ-ਮਿਹਣਿਆਂ ਤੋਂ ਪ੍ਰੇਸ਼ਾਨ ਸੀ :
ਪੁਲਿਸ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕਾਂ ਨੇ ਲਲਿਤ ਨੂੰ ਕਿਹਾ ਕਿ ਉਸ ਦੇ ਪਿਤਾ ਨੇ ਉਸ ਨੂੰ ਨਪੁੰਸਕ ਬਣਾ ਦਿੱਤਾ ਹੈ। ਪਿਤਾ ਵੱਲੋਂ ਦਿੱਤੀ ਦਵਾਈ ਕਾਰਨ ਉਹ ਨਪੁੰਸਕ ਬਣਿਆ ਹੈ। ਇਸ ਤੋਂ ਬਾਅਦ ਉਸ ਨੇ ਆਪਣੇ ਪਿਤਾ ਨਾਲ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Due to impotence wife Separate from him so he killed his father know what is the whole matter