ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਰਭਯਾ ਦੇ ਚਾਰੇ ਦੋਸ਼ੀਆਂ ਨੂੰ ਤਿਹਾੜ  ਜੇਲ 'ਚ ਦਿੱਤੀ ਗਈ ਡਮੀ ਫਾਂਸੀ

ਨਿਰਭਯਾ ਸਮੂਹਿਕ ਬਲਾਤਕਾਰ ਮਾਮਲੇ ਦੇ ਚਾਰਾਂ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਤਰੀਕ ਜਿਵੇਂ-ਜਿਵੇਂ ਨਜ਼ਦੀਕ ਆ ਰਹੀ ਹੈ, ਉਨ੍ਹਾਂ ਨੂੰ ਫਾਂਸੀ ਦੇਣ ਦੀ ਤਿਆਰੀ ਵੀ ਤੇਜ਼ ਹੋ ਰਹੀ ਹੈ। ਇਸੇ ਤਹਿਤ ਅੱਜ ਐਤਵਾਰ ਨੂੰ ਚਾਰਾਂ ਦੋਸ਼ੀਆਂ ਦੀ ਡਮੀ ਨੂੰ ਦਿੱਲੀ ਦੀ ਤਿਹਾੜ ਜੇਲ 'ਚ ਫਾਂਸੀ ਦੇ ਰੱਸੇ 'ਤੇ ਲਟਕਾ ਦਿੱਤਾ ਗਿਆ। ਇਸ ਦੌਰਾਨ ਚਾਰਾਂ ਦੋਸ਼ੀਆਂ ਦੇ ਵਜ਼ਨ ਦੇ ਬਰਾਬਰ ਬੋਰੀਆਂ 'ਚ ਮਿੱਟੀ ਅਤੇ ਪੱਥਰ ਭਰ ਕੇ ਡਮੀ ਤਿਆਰ ਕੀਤੀ ਗਈ। ਇਸ ਡਮੀ ਨੂੰ ਰੱਸੀ 'ਤੇ ਲਟਕਾ ਦਿੱਤਾ ਗਿਆ।
 

ਤਿਹਾੜ ਜੇਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਚਾਰੇ ਦੋਸ਼ੀਆਂ ਦੀ ਡਮੀ ਨੂੰ ਐਤਵਾਰ ਸਵੇਰੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਗਈ। ਚਾਰੇ ਦੋਸੀਆਂ ਦੇ ਭਾਰ ਮੁਤਾਬਿਕ ਬੋਰੀ ਰੇਤ ਅਤੇ ਪੱਥਰ ਨਾਲ ਭਰੀ ਹੋਈ ਸੀ। ਹੁਣ ਦੋਸ਼ੀਆਂ ਨੂੰ ਇਸ ਰੱਸੀ ਨਾਲ ਫਾਂਸੀ ਦਿੱਤੀ ਜਾਵੇਗੀ। ਹਾਲਾਂਕਿ ਅੱਜ ਫਾਂਸੀ ਦੇਣ ਵਾਲੇ ਜੱਲਾਦ ਨੂੰ ਨਹੀਂ ਬੁਲਾਇਆ ਗਿਆ ਸੀ, ਪਰ ਜੇਲ ਦੇ ਇੱਕ ਅਧਿਕਾਰੀ ਨੇ ਡਮੀ ਨੂੰ ਫਾਂਸੀ 'ਤੇ ਲਟਕਾ ਦਿੱਤਾ।
 

 

ਜ਼ਿਕਰਯੋਗ ਹੈ ਕਿ ਦਿੱਲੀ 'ਚ ਪਟਿਆਲਾ ਹਾਊਸ ਕੋਰਟ ਨੇ ਚਾਰਾਂ ਦੋਸੀਆਂ ਲਈ ਡੈਥ ਵਾਰੰਟ ਜਾਰੀ ਕੀਤਾ ਹੈ। ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ ਦੇ ਫਾਂਸੀ ਘਰ 'ਚ ਫਾਂਸੀ ਦਿੱਤੀ ਜਾਵੇਗੀ।
 

ਦੱਸ ਦੇਈਏ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲਾਂ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।
 

ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dummy execution of the convicts of 2012 Delhi gang rape case was performed today at Tihar Jail