ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਭਾਰਤ-ਪਾਕਿਸਤਾਨ' ਵਾਲੇ ਬਿਆਨ 'ਤੇ ਕਪਿਲ ਮਿਸ਼ਰਾ ਨੂੰ ਨੋਟਿਸ ਜਾਰੀ

ਦਿੱਲੀ ਦੀ ਮਾਡਲ ਟਾਊਨ ਵਿਧਾਨ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ ਵਿਰੁੱਧ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਕਪਿਲ ਮਿਸ਼ਰਾ ਨੇ ਬੀਤੇ ਦਿਨੀਂ ਦਿੱਲੀ ਚੋਣਾਂ ਬਾਰੇ ਇੱਕ ਵਿਵਾਦਤ ਟਵੀਟ ਕੀਤਾ ਸੀ, ਜਿਸ ਲਈ ਦਿੱਲੀ ਦੇ ਚੋਣ ਕਮਿਸ਼ਨਰ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਮੁੱਖ ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਕਮਿਸ਼ਨਰ ਨੂੰ ਇਸ ਮਾਮਲੇ 'ਚ 24 ਘੰਟੇ 'ਚ ਜਵਾਬ ਤਲਬ ਕਰਨ ਲਈ ਕਿਹਾ ਹੈ।
 

 

8 ਫਰਵਰੀ ਨੂੰ ਦਿੱਲੀ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ।  ਇੱਥੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਵਿਚਕਾਰ ਮੰਨਿਆ ਜਾ ਰਿਹਾ ਹੈ। ਬੀਤੇ ਦਿਨੀਂ ਭਾਜਪਾ ਉਮੀਦਵਾਰ ਕਪਿਲ ਮਿਸ਼ਰਾ ਨੇ ਟਵੀਟ ਕਰਕੇ ਕਿਹਾ ਸੀ ਕਿ 8 ਫਰਵਰੀ ਨੂੰ ਦਿੱਲੀ ਦੀਆਂ ਸੜਕਾਂ 'ਤੇ ਹਿੰਦੋਸਤਾਨ ਅਤੇ ਪਾਕਿਸਤਾਨ ਦਾ ਮੁਕਾਬਲਾ ਹੋਵੇਗਾ।
 

ਆਪਣੇ ਇਸ ਟਵੀਟ 'ਚ ਕਪਿਲ ਮਿਸ਼ਰਾ ਨੇ ਲਿਖਿਆ, "India vs Pakistan 8th February Delhi, 8 ਫਰਵਰੀ ਨੂੰ ਦਿੱਲੀ ਦੀ ਸੜਕਾਂ 'ਤੇ ਹਿੰਦੋਸਤਾਨ ਅਤੇ ਪਾਕਿਸਤਾਨ ਵਿਚਕਾਰ ਮੁਕਾਬਲਾ ਹੋਵੇਗਾ।"

 

 

ਆਮ ਆਦਮੀ ਪਾਰਟੀ ਦੇ ਬਾਗੀ ਨੇਤਾ ਅਤੇ ਭਾਜਪਾ ਉਮੀਦਵਾਰ ਕਪਿਲ ਮਿਸ਼ਰਾ ਨੇ ਇਸ ਤੋਂ ਇਲਾਵਾ ਸੀਏਏ-ਐਨਆਰਸੀ ਵਿਰੁੱਧ ਸ਼ਾਹੀਨ ਬਾਗ 'ਚ ਚੱਲ ਰਹੇ ਰੋਸ ਪ੍ਰਦਰਸ਼ਨ ਲਈ ਕੀਤੇ ਇੱਕ ਟਵੀਟ ਦੇ ਜਵਾਬ 'ਚ ਲਿਖਿਆ, "ਪਾਕਿਸਤਾਨ ਦੀ ਐਂਟਰੀ ਸ਼ਾਹੀਨ ਬਾਗ 'ਚ ਹੋ ਚੁੱਕੀ ਹੈ। ਦਿੱਲੀ 'ਚ ਛੋਟੇ-ਛੋਟੇ ਪਾਕਿਸਤਾਨ ਬਣਾਏ ਜਾ ਰਹੇ ਹਨ। ਸ਼ਾਹੀਨ ਬਾਗ, ਚਾਂਦ ਬਾਗ, ਇੰਦਰਲੋਕ 'ਚ ਦੇਸ਼ ਦਾ ਕਾਨੂੰਨ ਨਹੀਂ ਮੰਨਿਆ ਜਾ ਰਿਹਾ। ਪਾਕਿਸਤਾਨੀ ਦੰਗਾਕਾਰੀਆਂ ਨੇ ਦਿੱਲੀ ਦੀਆਂ ਸੜਕਾਂ 'ਤੇ ਕਬਜ਼ਾ ਕੀਤਾ ਹੋਇਆ ਹੈ।"
 

ਦੱਸ ਦੇਈਏ ਕਿ ਕਪਿਲ ਮਿਸ਼ਰਾ ਕਿਸੇ ਸਮੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਹੁਤ ਨੇੜਲੇ ਨੇਤਾਵਾਂ ਵਿਚੋਂ ਇੱਕ ਸਨ। ਪਿਛਲੀਆਂ ਚੋਣਾਂ ਵਿਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਰਾਜਧਾਨੀ ਦੀ ਕਰਾਵਲ ਨਗਰ ਸੀਟ ਜਿੱਤੀ ਸੀ। ਉਨ੍ਹਾਂ ਨੂੰ ਕੇਜਰੀਵਾਲ ਨੇ ਆਪਣੀ ਸਰਕਾਰ 'ਚ ਕੈਬਨਿਟ ਮੰਤਰੀ ਬਣਾਇਆ ਸੀ। ਪਰ ਕੁਝ ਸਮੇਂ ਬਾਅਦ ਕੇਜਰੀਵਾਲ ਅਤੇ ਮਿਸ਼ਰਾ ਦਰਮਿਆਨ ਅਜਿਹੀ ਸਿਆਸੀ ਲੜਾਈ ਸ਼ੁਰੂ ਹੋ ਗਈ ਕਿ ਉਨ੍ਹਾਂ ਨੂੰ ਸਰਕਾਰ ਤੋਂ ਵੱਖ ਹੋਣਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਵਿਰੁੱਧ ਮੋਰਚਾ ਖੋਲ੍ਹ ਦਿੱਤਾ। ਹੁਣ ਉਹ ਭਾਜਪਾ 'ਚ ਸ਼ਾਮਲ ਹੋ ਗਏ ਹਨ। 
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:EC has sought a report from Delhi Chief Electoral Officer on BJP leader Kapil Mishra tweet