ਅਗਲੀ ਕਹਾਣੀ

ਪ੍ਰਧਾਨ ਮੰਤਰੀ ਦੇ ਬਾਲਾਕੋਟ ਹਮਲੇ ਦੇ ਬਿਆਨ ਉਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ

ਪ੍ਰਧਾਨ ਮੰਤਰੀ ਦੇ ਬਾਲਾਕੋਟ ਹਮਲੇ ਦੇ ਬਿਆਨ ਉਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਨੂੰ ਗੰਭੀਰਤਾ ਨਾਲ ਲਿਆ ਹੈ ਜਿਸ ਵਿਚ ਉਨ੍ਹਾਂ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਕਿਹਾ ਕਿ ਆਪਣਾ ਵੋਟ ਉਨ੍ਹਾਂ ਨੂੰ ਸਮਰਪਿਤ ਕਰੋ ਜਿਨ੍ਹਾਂ ਬਾਲਾਕੋਟ ਹਵਾਈ ਹਮਲੇ ਨੂੰ ਅੰਜ਼ਾਮ ਦਿੱਤਾ। ਕਮਿਸ਼ਨ ਨੇ ਮਹਾਰਾਸ਼ਟਰ ਵਿਚ ਚੋਣ ਅਧਿਕਾਰੀਆਂ ਤੋਂ ਇਸ ਉਤੇ ਰਿਪੋਰਟ ਮੰਗੀ ਹੈ।

 

ਚੋਣ ਕਮਿਸ਼ਨ ਦੇ ਸੂਤਰਾਂ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਚੋਣ ਅਧਿਕਾਰੀ ਤੋਂ ਛੇਤੀ ਤੋਂ ਛੇਤੀ ਰਿਪੋਰਟ ਸੌਪਣ ਲਈ ਕਿਹਾ ਗਿਆ ਹੈ। ਮਹਾਰਾਸ਼ਟਰ ਦੇ ਕਾਤੂਰ ਦੇ ਔਸਾ ਵਿਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਕਿਹਾ ਕਿ ਆਪ ਆਪਣਾ ਵੋਟ ਉਨ੍ਹਾਂ ਲੋਕਾਂ ਨੂੰ ਸਮਰਪਿਤ ਕਰ ਸਕਦੇ ਹੋ, ਜਿਨ੍ਹਾਂ ਹਵਾਈ ਹਮਲੇ ਕੀਤੇ। ਮੋਦੀ ਨੇ ਕਿਹਾ ਕਿ ਮੈਂ ਪਹਿਲੀ ਵਾਰ ਵੋਟ ਪਾਉਣ ਵਾਲਿਅਆ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਹਾਡੀ ਪਹਿਲੀ ਵੋਟ ਵੀਰ ਜਵਾਨਾਂ ਨੂੰ ਸਮਰਪਿਤ ਹੋ ਸਕਦਾ ਹੈ। ਜਿਨ੍ਹਾਂ ਹਵਾਈ ਹਮਲੇ ਕੀਤੇ (ਪਾਕਿਸਤਾਨ ਦੇ ਅੰਦਰ)? ਕੀ ਤੁਹਾਡੀ ਪਹਿਲੀ ਵੋਟ ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਸਮਰਪਿਤ ਹੋ ਸਕਦਾ ਹੈ।

 

ਚੋਣ ਕਮਿਸ਼ਨ ਵੱਲੋਂ ਪਿਛਲੇ ਮਹੀਨੇ ਜਾਰੀ ਕੀਤੀ ਸਲਾਹ ਦੇ ਸਿਲਸਿਲੇ ਵਿਚ ਰਿਪੋਰਟ ਮੰਗੀ ਹੈ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਪਿਛਲੇ ਮਹੀਨੇ ਸਲਾਹ ਜਾਰੀ ਕਰ ਰਾਜਨੀਤਿਕ ਪਾਰਟੀਆਂ ਨੂੰ ਹਥਿਆਰਬੰਦ ਬਲਾਂ ਦੀਆਂ ਗਤੀਵਿਧੀਆਂ ਦਾ ਚੁਣਾਵੀਂ ਪ੍ਰਚਾਰ ਵਿਚ ਵਰਤੋਂ ਕਰਨ ਤੋਂ ਪ੍ਰਹੇਜ ਕਰਨ ਲਈ ਕਿਹਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Election Commission asks for report on Prime Minister Narendra Modi statement statement on Balakot attack