ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੋਣ ਕਮਿਸ਼ਨ ਨੇ ਦਿੱਲੀ ਚੋਣਾਂ 'ਚ ਅਨੁਰਾਗ ਠਾਕੁਰ 'ਤੇ 72, ਪ੍ਰਵੇਸ਼ ਵਰਮਾ 'ਤੇ 96 ਘੰਟਿਆਂ ਦੀ ਪਾਬੰਦੀ ਲਾਈ

ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵਿਵਾਦਪੂਰਨ ਬਿਆਨ ਦੇਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਅਨੁਰਾਗ ਠਾਕੁਰ ਅਤੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਖ਼ਿਲਾਫ਼ ਕਾਰਵਾਈ ਕੀਤੀ ਹੈ। 

 

ਚੋਣ ਕਮਿਸ਼ਨ ਨੇ ਅਨੁਰਾਗ ਠਾਕੁਰ ਨੂੰ ਪ੍ਰਚਾਰ ਕਰਨ 'ਤੇ 72 ਘੰਟਿਆਂ ਲਈ ਪਾਬੰਦੀ ਲਗਾਈ ਹੈ। ਇਸ ਦੇ ਨਾਲ ਹੀ ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ 'ਤੇ 96 ਘੰਟਿਆਂ ਲਈ ਪਾਬੰਦੀ ਲਗਾਈ ਗਈ ਹੈ। ਦੱਸ ਦੇਈਏ ਕਿ ਦੋਵਾਂ ਨੇਤਾਵਾਂ ਨੇ ਚੋਣ ਮੀਟਿੰਗ ਦੌਰਾਨ ਇੱਕ ਵਿਵਾਦਪੂਰਨ ਬਿਆਨ ਦਿੱਤਾ ਸੀ, ਜਿਸ ਬਾਰੇ ਚੋਣ ਕਮਿਸ਼ਨ ਵਿੱਚ ਰਿਪੋਰਟ ਕੀਤੀ ਗਈ ਸੀ।
 

ਦਰਅਸਲ, ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਅਨੁਰਾਗ ਠਾਕੁਰ ਅਤੇ ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਵਿਰੁੱਧ ਆਪਣੇ ਬਿਆਨਾਂ ਲਈ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਭਾਜਪਾ ਨੂੰ ਕਿਹਾ ਸੀ ਕਿ ਉਹ ਦਿੱਲੀ ਦੇ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਉਨ੍ਹਾਂ ਦੇ ਨਾਮ ਹਟਾਉਣ।
 

ਤੁਹਾਨੂੰ ਦੱਸ ਦਈਏ ਕਿ ਦਿੱਲੀ ਚੋਣਾਂ ਲਈ ਇਕ ਜਨਸਭਾ ਨੂੰ ਸੰਬੋਧਨ ਕਰਦਿਆਂ ਅਨੁਰਾਗ ਠਾਕੁਰ ਨੇ ‘ਦੇਸ਼ ਦੇ ਗੱਦਾਰਾਂ ਨੂੰ ਮਾਰੋ…’ ਦੇ ਨਾਹਰੇ ਲਗਾਏ ਸਨ। ਚੋਣ ਕਮਿਸ਼ਨ ਨੇ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਸਿੰਘ ਵਰਮਾ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਨੋਟਿਸ ਜਾਰੀ ਕੀਤਾ ਸੀ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਸਪੱਸ਼ਟ ਕਰਨ ਲਈ 30 ਜਨਵਰੀ ਨੂੰ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਸੀ।
 

ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵਿਵਾਦਿਤ ਬਿਆਨ ਕਾਰਨ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੂੰ ਚੋਣ ਜ਼ਾਬਤੇ ਦੀ ਪਹਿਲੀ ਉਲੰਘਣਾ ਕਰਾਰ ਦਿੱਤਾ ਅਤੇ ਮੰਗਲਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਦੋ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ। ਕਮਿਸ਼ਨ ਵੱਲੋਂ ਜਾਰੀ ਨੋਟਿਸ ਵਿੱਚ ਠਾਕੁਰ ਨੂੰ 30 ਜਨਵਰੀ ਨੂੰ ਦੁਪਹਿਰ 12 ਵਜੇ ਤੱਕ ਜਵਾਬ ਮੰਗਿਆ ਗਿਆ ਸੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Election Commission bans Anurag Thakur for 72 hours BJP MP Parvesh Verma banned for 96 hours from campaigning in Delhi Elections 2020