ਚੋਣ ਕਮਿਸ਼ਨ ਨੇ ਵੀਰਵਾਰ ਨੂੰ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ, ਚੋਣ ਕਮਿਸ਼ਨਰ ਅਸ਼ੋਕ ਲਵਾਸਾ ਅਤੇ ਸੁਸ਼ੀਲ ਚੰਦਰ ਨੇ ਚੋਣ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
Chief Election Commissioner Sunil Arora, Election Commissioners Ashok Lavasa and Sushil Chandra reviewed poll preparedness for Delhi assembly elections at Election Commission of India Headquarters, today pic.twitter.com/Jn5p2yfuBC
— ANI (@ANI) December 26, 2019
ਦਿੱਲੀ ਵਿੱਚ ਮੌਜੂਦਾ ਸਰਕਾਰ ਦਾ ਕਾਰਜਕਾਲ ਫ਼ਰਵਰੀ 2020 ਵਿੱਚ ਖ਼ਤਮ ਹੋ ਜਾਵੇਗਾ। ਅਜਿਹੀ ਸਥਿਤੀ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ 2020 ਦੀਆਂ ਤਰੀਕਾਂ ਦਾ ਫ਼ੈਸਲਾ ਜਲਦੀ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਨੇ ਸਾਲ 2015 ਵਿੱਚ ਹੋਈ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਮੋਦੀ ਲਹਿਰ ਦੇ ਵਿਚਕਾਰ 70 ਵਿੱਚੋਂ 67 ਸੀਟਾਂ ਜਿੱਤੀਆਂ ਸਨ। ਜਦੋਂਕਿ ਭਾਜਪਾ ਨੂੰ ਸਿਰਫ਼ 3 ਸੀਟਾਂ ਨਾਲ ਸਬਰ ਕਰਨਾ ਪਿਆ ਸੀ ਪਰ ਕਾਂਗਰਸ ਪਾਰਟੀ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ ਸੀ।