ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਤੇ ਮਹਾਰਾਸ਼ਟਰ ਵਿਚ ਚੋਣਾਂ 21 ਅਕਤੂਬਰ ਨੂੰ

ਹਰਿਆਣਾ ਤੇ ਮਹਾਰਾਸ਼ਟਰ ਵਿਚ ਚੋਣਾਂ 21 ਅਕਤੂਬਰ ਨੂੰ

ਭਾਰਤੀ ਚੋਣ ਕਮਿਸ਼ਨਰ ਵੱਲੋਂ ਅੱਜ ਹਰਿਆਣਾ ਤੇ ਮਹਾਰਾਸ਼ਟਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦਾ ਐਲਾਨ ਕੀਤਾ।

 

ਉਨ੍ਹਾਂ ਦੱਸਿਆ ਕਿ 21 ਅਕਤੂਬਰ ਨੂੰ ਮਹਾਰਾਸ਼ਟਰ ਅਤੇ ਹਰਿਆਣਾ ਵਿਚ ਵੋਟਾਂ ਪੈਣਗੀਆਂ। 24 ਅਕਤੂਬਰ ਨੂੰ ਚੋਣਾਂ ਦੇ ਨਤੀਜੇ ਆਉਣਗੇ।

 

ਹਰਿਆਣਾ ਵਿਚ ਇਕ ਪੜਾਅ ਵਿਚ ਹੀ 90 ਸੀਟਾਂ ਉਤੇ ਵੋਟਿੰਗ 21 ਅਕਤੂਬਰ ਨੂੰ ਹੋਵੇਗੀ।  27 ਸਤੰਬਰ ਨੂੰ ਚੋਣਾਂ ਸਬੰਧੀ ਅਧਿਸੂਚਨਾ ਜਾਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ 4 ਅਕਤੂਬਰ ਤੋਂ ਕਾਗਜ਼ ਦਾਖਲ ਕਰਨ ਦੀ ਆਖਰੀ ਤਾਰੀਕ ਹੋਵੇਗੀ ਅਤੇ 5 ਅਕਤੂਬਰ ਨੂੰ ਦਾਖਲ ਕੀਤੇ ਕਾਗਜ਼ਾਂ ਦੀ ਜਾਂਚ ਹੋਵੇਗੀ।

ਉਨ੍ਹਾਂ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਆਪਣੇ ਅਪਰਾਧਿਕ ਮਾਮਲੇ ਦੀ ਜਾਣਕਾਰੀ ਨਹੀਂ ਦਿੰਦਾ ਤਾਂ ਉਸਦੇ ਕਾਗਜ਼ ਰੱਦ ਕੀਤੇ ਜਾਣਗੇ। 

ਚੋਣ ਕਮਿਸ਼ਨਰ ਨੇ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੀ ਵਰਤੋਂ ਨਾ ਕਰਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Elections in Haryana and Maharashtra on October 21