ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇੰਜਣ ਬੰਦ ਹੋਣ 'ਤੇ ਏਅਰ ਇੰਡੀਆ ਦੇ ਜਹਾਜ਼ ਦੀ ਕਰਵਾਈ ਐਮਰਜੈਂਸੀ ਲੈਂਡਿੰਗ

ਉੜੀਸਾ ਦੀ ਰਾਜਧਾਨੀ ਭੁਵਨੇਸ਼ਵਰ ਤੋਂ ਮੁੰਬਈ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਦਾ ਇੱਕ ਇੰਜਣ ਬੰਦ ਹੋ ਗਿਆ ਜਿਸ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਰਾਏਪੁਰ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਜਹਾਜ਼ ਵਿੱਚ 89 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਏਅਰਪੋਰਟ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

 

 

ਭੁਵਨੇਸ਼ਵਰ ਸਥਿਤ ਬੀਜੂ ਪਟਨਾਇਕ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਿਰਦੇਸ਼ਕ ਐਸ ਸੀ ਹੋਤਾ ਨੇ ਕਿਹਾ ਕਿ ਜਹਾਜ਼ ਨੂੰ ਸੁਰੱਖਿਅਤ ਉਤਾਰ ਲਿਆ ਗਿਆ ਹੈ ਅਤੇ ਉਸ ਵਿੱਚ ਸਵਾਰ ਸਾਰੇ ਲੋਕ ਸੁਰੱਖਿਅਤ ਹਨ। ਏਅਰ ਇੰਡੀਆ ਦੀ ਉਡਾਣ ਨੰਬਰ ਏਆਈਸੀ 670 ਭੁਵਨੇਸ਼ਵਰ ਤੋਂ ਮੁੰਬਈ ਜਾ ਰਹੀ ਸੀ। ਜਹਾਜ਼ ਦੇ ਦੋ ਇੰਜਣ ਵਿਚੋਂ ਇੱਕ ਦੇ ਬੰਦ ਹੋਣ ਤੋਂ ਬਾਅਦ ਰਾਏਪੁਰ ਵਿਖੇ ਐਮਰਜੈਂਸੀ ਲੈਂਡਿੰਗ ਕੀਤੀ ਗਈ।

 

ਹੋਤਾ ਨੇ ਦੱਸਿਆ ਕਿ ਏਅਰਬਸ ਏ 321 ਜਹਾਜ਼ ਨੇ ਸ਼ੁੱਕਰਵਾਰ ਸ਼ਾਮ 5 ਵਜ ਕੇ 7 ਮਿੰਟ ਉੱਤੇ  ਭੁਵਨੇਸ਼ਵਰ ਤੋਂ ਉਡਾਣ ਭਰੀ ਸੀ ਅਤੇ ਸ਼ਾਮ 5.57 ਵਜੇ ਰਾਏਪੁਰ ਏਅਰਪੋਰਟ 'ਤੇ ਐਮਰਜੈਂਸੀ ਵਿੱਚ ਉਤਾਰਿਆ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Emergency landing of Air India aircraft after engine stops