ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ’ਚ ਚੱਲ ਰਿਹੈ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਪੁਲਵਾਮਾ ’ਚ ਚੱਲ ਰਿਹੈ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਜੰਮੂ–ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਵਿੱਚ ਸਨਿੱਚਰਵਾਰ ਨੂੰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਹ ਖ਼ਬਰ ਲਿਖੇ ਜਾਣ ਤੱਕ ਫ਼ੌਜ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ। ਇੱਥੇ ਤਿੰਨ ਅੱਤਵਾਦੀ ਲੁਕੇ ਹੋਏ ਦੱਸੇ ਜਾ ਰਹੇ ਹਨ।

 

 

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਸੁਰੱਖਿਆ ਬਲਾਂ ਨੇ ਸਵੇਰੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਤ੍ਰਾਲ ਵਿਖੇ ਹਰਿ–ਪਾਰੀ ਇਲਾਕੇ ’ਚ ਘੇਰਾਬੰਦੀ ਕੀਤੀ ਤੇ ਭਾਲ਼ ਸ਼ੁਰੂ ਕਰ ਦਿੱਤੀ।

 

 

ਅਧਿਕਾਰੀ ਨੇ ਦੱਸਿਆ ਕਿ ਜਦੋਂ ਸੁਰੱਖਿਆ ਬਲ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ, ਤਦ ਹੀ ਅੱਤਵਾਦੀਆਂ ਨੇ ਉਨ੍ਹਾਂ ਉੱਤੇ ਗੋਲ਼ੀਆਂ ਚਲਾ ਦਿੱਤੀਆਂ ਤੇ ਉਸ ਤੋਂ ਬਾਅਦ ਉੱਥੇ ਮੁਕਾਬਲਾ ਸ਼ੁਰੂ ਹੋ ਗਿਆ।

 

 

ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਹਾਲੇ ਵੀ ਚੱਲ ਰਿਹਾ ਹੈ ਤੇ ਹੋਰ ਵੇਰਵਿਆਂ ਦੀ ਉਡੀਕ ਹੈ।

 

 

ਉੱਧਰ ਦੱਖਣੀ ਕਸ਼ਮੀਰ ਦੇ ਖੇਰਵ ਇਲਾਕੇ ’ਚ ਬੀਤੇ ਦਿਨੀਂ ਇੱਕ ਮੁਕਾਬਲੇ ’ਚ ਜੈਸ਼–ਏ–ਮੁਹੰਮਦ ਦਾ ਇੱਕ ਵਿਦੇਸ਼ੀ ਅੱਤਵਾਦੀ ਮਾਰਿਆ ਗਿਆ ਸੀ। ਮੰਨਿਆ ਜਾ ਰਿਹਾ ਹੈ ਇੱਕ ਹੋਰ ਅੱਤਵਾਦੀ ਉੱਥੋਂ ਮੌਕੇ ਤੋਂ ਫਰਾਰ ਹੋ ਗਿਆ ਸੀ। ਮਾਰੇ ਗਏ ਅੱਤਵਾਦੀ ਦੀ ਸ਼ਨਾਖ਼ਤ ਅਬੂ ਸੈਫ਼ੁੱਲ੍ਹਾ ਉਰਫ਼ ਅਬੂ ਕਾਸਿਮ ਵਜੋਂ ਹੋਈ ਸੀ; ਜੋ ਲਗਭਗ ਇੱਕ ਸਾਲ ਤੋਂ ਸਰਗਰਮ ਸੀ ਤੇ ਜੇਈਐੱਮ ਦੇ ਇੱਕ ਵਿਦੇਸ਼ੀ ਅੱਤਵਾਦੀ ਕਾਰੀ ਯਾਸਿਰ ਦਾ ਸਹਿਯੋਗੀ ਸੀ।

 

 

ਉਸ ਮੁਕਾਬਲੇ ’ਚ ਇੱਕ ਵਿਸ਼ੇਸ਼ ਪੁਲਿਸ ਅਧਿਕਾਰੀ (SPO) ਤੇ ਇੱਕ ਫ਼ੌਜੀ ਜਵਾਨ ਸ਼ਹੀਦ ਹੋ ਗਏ ਸਨ।

 

 

ਇਸ ਦੌਰਾਨ ਕੇਂਦਰ ਸਰਕਾਰ ਹੁਣ ਅੱਤਵਾਦ ਦੇ ਖ਼ਾਤਮੇ ਲਈ ਨਵੇਂ ਬਜਟ ਵਿੱਚ ਖ਼ਾਸ ਫ਼ੰਡ ਰੱਖਣ ਜਾ ਰਹੀ ਹੈ। ਇਸ ਤੋਂ ਇਲਾਵਾ ਕੌਮਾਂਤਰੀ ਸਰਹੱਦ ਉੱਤੇ ਇਲੈਕਟ੍ਰੌਨਿਕ ਵਾੜ ਵੀ ਲਾਈ ਜਾ ਰਹੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Encounter between Security Forces and Extremists in Pulwama