ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਸੁਰੱਖਿਆ ਬਲਾਂ ਦਾ ਤਲਾਸ਼ੀ ਮੁਹਿੰਮ ਅਜੇ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਸ਼ੋਪੀਆਂ ਜ਼ਿਲ੍ਹੇ ਦੇ ਮੀਮੇਨਦਾਨ ਇਲਾਕੇ ਵਿਚ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸਦੇ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ।
ਪੀਟੀਆਈ ਅਨੁਸਾਰ ਉਨ੍ਹਾਂ ਦੱਸਿਆ ਕਿ ਤਲਾਸ਼ੀ ਆਪਰੇਸ਼ਨ ਦੌਰਾਨ ਅੱਤਵਾਦੀਆਂ ਵੱਲੋਂ ਗੋਲੀਬਾਰੀ ਹੋਣ ਦੇ ਬਾਅਦ ਮੁਕਾਬਲਾ ਸ਼ੁਰੂ ਹੋਇਆ। ਏਐਨਆਈ ਮੁਤਾਬਕ ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ।
ਇਸ ਤੋਂ ਪਹਿਲਾਂ ਐਤਵਾਰ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਇਕ ਮੁਕਾਬਲੇ ਵਿਚ ਇਕ ਪੁਲਿਸ ਅਫ਼ਸਰ, ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਏ ਸਨ। ਇਸ ਤੋਂ ਇਲਾਵਾ ਜੈਸ਼ ਏ ਮੁਹੰਮਦ ਦੇ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਵਿਚ ਅੱਤਵਾਦੀਆਂ ਦੇ ਇਸ ਸਮੂਹ ਦੀ ਮੌਜੂਦਗੀ ਬਾਰੇ ਪੁਲਿਸ ਨੂੰ ਗੁਪਤ ਸੂਚਨਾ ਮਿਲਣ ਦੇ ਬਾਅਦ ਕੁਲਗਾਮ ਦੇ ਤੁਰੀਗਾਮ ਇਲਾਕੇ ਵਿਚ ਮੁਕਾਬ਼ਲਾ ਸ਼ੁਰੂ ਹੋਇਆ ਸੀ।