ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

J&K: ਨੌਸ਼ਹਿਰਾ 'ਚ ਭਾਰਤੀ ਫੌਜ ਦਾ ਅੱਤਵਾਦੀਆਂ ਨਾਲ ਮੁਕਾਬਲਾ, ਇੱਕ ਅਫ਼ਸਰ ਸ਼ਹੀਦ

ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਰਾਜੋਰੀ ਦੇ ਨੌਸ਼ਹਿਰਾ ਸੈਕਟਰ 'ਚ ਭਾਰਤੀ ਫੌਜ ਦੀ ਚੌਕੀ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਵਿੱਚ ਸੈਨਾ ਦਾ ਇੱਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਸ਼ਹੀਦ ਹੋ ਗਿਆ।

 

ਅੱਤਵਾਦੀਆਂ ਨੇ ਕੰਟਰੋਲ ਰੇਖਾ ਦੇ 500 ਮੀਟਰ ਅੰਦਰ ਇਹ ਗੋਲੀਬਾਰੀ ਕੀਤੀ ਹੈ। ਸੈਨਾ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

 

ਪਾਕਿਸਤਾਨ ਨੇ ਇਹ ਕਾਇਰਾਨਾ ਕਾਰਵਾਈ ਉਦੋਂ ਕੀਤੀ ਹੈ, ਜਦੋਂ ਉਸ ਨੇ ਸੋਮਵਾਰ ਨੂੰ ਹੀ ਕੰਟਰੋਲ ਰੇਖਾ 'ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਸੀ। ਕੰਟਰੋਲ ਰੇਖਾ 'ਤੇ ਮੰਗਲਵਾਰ ਨੂੰ ਪਾਕਿਸਤਾਨ ਨੇ ਬਾਲਾਕੋਟ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ।

 

ਇਸ ਤੋਂ ਪਹਿਲਾਂ ਐਤਵਾਰ ਨੂੰ ਪਾਕਿਸਤਾਨ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਵਿੱਚ ਦੋ ਭਾਰਤੀ ਸੈਨਿਕ ਅਤੇ ਇੱਕ ਆਮ ਨਾਗਰਿਕਾਂ ਦੀ ਮੌਤ ਹੋ ਗਈ ਸੀ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:encouter with terrorists in naushera of Jammu Kashmir 1 jawan got martyred