ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਕਮ 'ਚ ਵੱਡਾ ਸਿਆਸੀ ਉਲਟਫੇਰ, SDF ਦੇ 10 ਵਿਧਾਇਕ ਭਾਜਪਾ 'ਚ ਸ਼ਾਮਲ 

 

ਸਿੱਕਮ ਵਿੱਚ ਭਾਜਪਾ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਇੱਥੇ ਸਿੱਕਮ ਡੈਮੋਕਰੇਟਿਕ ਫਰੰਟ ਦੇ 10 ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਏ.ਐੱਨ.ਆਈ. ਅਨੁਸਾਰ, ਸਾਬਕਾ ਮੁੱਖ ਮੰਤਰੀ ਪਵਨ ਕੁਮਾਰ ਚਾਮਲਿੰਗ ਸਮੇਤ ਪੰਜ ਵਿਧਾਇਕਾਂ ਨੂੰ ਛੱਡ ਕੇ ਸਾਰੇ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ।

 

ਸਿੱਕਮ ਡੈਮੋਕਰੇਟਿਕ ਫਰੰਟ (ਐਸਡੀਐਫ) ਦੇ 10 ਵਿਧਾਇਕ ਭਾਜਪਾ ਕਾਰਜਕਾਰੀ ਚੇਅਰਮੈਨ ਜੇਪੀ ਨੱਡਾ ਅਤੇ ਭਾਜਪਾ ਜਨਰਲ ਸਕੱਤਰ ਰਾਮ ਮਾਧਵ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਸਾਲ ਮਈ ਵਿਚ ਹੋਈਆਂ ਚੋਣਾਂ ਵਿੱਚ 32 ਵਿਧਾਨ ਸਭਾ ਸੀਟਾਂ ਵਿੱਚ 15 ਉੱਤੇ ਐਸਡੀਐਫ਼ ਨੇ ਜਿੱਤ ਹਾਸਲ ਕੀਤੀ ਅਤੇ 15 ਸੀਟਾਂ ਉੱਤੇ ਸਿੱਕਮ ਇਨਕਲਾਬੀ ਮੋਰਚੇ ਨੇ ਜਿੱਤ ਹਾਸਲ ਕੀਤੀ ਸੀ। ਇਸ ਜਿੱਤ ਤੋਂ ਬਾਅਦ ਪ੍ਰੇਮ ਤਮਾਂਗ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ।

 

ਸਿੱਕਮ ਵਿੱਚ ਪਿਛਲੇ 25 ਸਾਲਾਂ ਤੋਂ ਐਸਡੀਐਫ ਸੱਤਾ ਸੀ ਪਰ ਇਸ ਸਾਲ ਮਈ ਵਿੱਚ ਹੋਈਆਂ ਚੋਣਾਂ ਵਿੱਚ ਪਵਨ ਚਾਮਲਿੰਗ ਦੀ ਸਰਕਾਰ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

 

ਸਿੱਕਮ ਦੇ ਮੁੱਖ ਮੰਤਰੀ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ

 

ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਸੀ ਕਿ ਉਹ ਚੋਣ ਲੜਨ ਤੋਂ ਅਯੋਗ ਠਹਿਰਾਏ ਜਾਣ ਨੂੰ ਮੁਆਫ਼ ਕਰਨ। ਤਮਾਂਗ ਦੇ ਸਿੱਕਮ ਕ੍ਰਾਂਤੀਕਾਰੀ ਮੋਰਚੇ ਨੇ ਹਾਲ ਹੀ ਵਿੱਚ ਹੋਈਆਂ ਸਿੱਕਮ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਅਤੇ 27 ਮਈ ਨੂੰ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ। ਹਾਲਾਂਕਿ, ਉਹ ਚੋਣ ਨਹੀਂ ਲੜ ਸਕਦੇ ਕਿਉਂਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਚੋਣ ਲੜਨ ਲਈ ਅਯੋਗ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਆਪਣਾ ਅਹੁਦਾ ਬਰਕਰਾਰ ਰੱਖਣ ਲਈ ਮੁੱਖ ਮੰਤਰੀ ਬਣਨ ਦੇ ਛੇ ਮਹੀਨਿਆਂ ਦੇ ਅੰਦਰ ਵਿਧਾਨ ਸਭਾ ਚੋਣਾਂ ਲੜਨੀਆਂ ਪੈਣਗੀਆਂ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Entire legislative party of Sikkim Democratic Front except former Chief Minister Pawan Kumar Chamling join BJP Live Update